Wednesday, July 3, 2024

ਗੁਰਦੁਆਰਾ ਬਾਬਾ ਅਟੱਲ ਰਾਏ ਦੀ ਡਿਉੜੀ ਦੀ ਮੁਰੰਮਤ ਵਾਸਤੇ ਸੇਵਾ ਆਰੰਭ

ਪੁਰਾਤਨ ਸਰੂਪ ਕਾਇਮ ਰੱਖਿਆ ਜਾਵੇਗਾ – ਮਨਜੀਤ ਸਿੰਘ

PPN1908201516

ਅੰਮ੍ਰਿਤਸਰ 19 ਅਗਸਤ (ਗੁਰਪ੍ਰੀਤ ਸਿੰਘ) – ਸਕੱਤਰ ਸ਼ੋ੍ਰਮਣੀ ਕਮੇਟੀ ਸ. ਮਨਜੀਤ ਸਿੰਘ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਅੰਤਿ੍ਰੰਗ ਕਮੇਟੀ ਸ਼ੋ੍ਰਮਣੀ ਕਮੇਟੀ ਨੇ ਅਹਿਮ ਫੈਸਲਾ ਕਰਦਿਆਂ ਗੁਰਦੁਆਰਾ ਬਾਬਾ ਅਟੱਲ ਰਾਏ ਜੀ ਦੀ ਕਾਰ ਸੇਵਾ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਵੱਲੋਂ ਵਰੋਸਾਏ ਡਾਕਟਰ ਧਰਮਜੀਤ ਸਿੰਘ ਨੂੰ ਸੌਂਪੀ ਗਈ ਹੈ ਜੋ ਪੂਰੀ ਤਨਦੇਹੀ ਨਾਲ ਇਹ ਸੇਵਾ ਨਿਭਾ ਰਹੇ ਹਨ।ਇਹ ਵਿਚਾਰ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਉੜੀ ਨੂੰ ਨਵਿਆਉਣ ਲਈ ਸ਼ੁਭ ਆਰੰਭ ਕਰਦੇ ਸਮੇਂ ਪ੍ਰਗਟ ਕੀਤੇ ਤੇ ਅਰਦਾਸ ਭਾਈ ਰਣਜੀਤ ਸਿੰਘ ਗ੍ਰੰਥੀ ਨੇ ਕੀਤੀ।ਸ. ਮਨਜੀਤ ਸਿੰਘ ਸਕੱਤਰ ਨੇ ਦੱਸਿਆਂ ਕਿ ਦਰਸ਼ਨੀ ਡਿਉੜੀ ਦੀ ਮੁਰੰਮਤ ਕਰਦੇ ਸਮੇਂ ਪੁਰਾਤਨ ਸਰੂਪ ਕਾਇਮ ਰੱਖਣ ਲਈ ਬਾਬਾ ਧਰਮਜੀਤ ਸਿੰਘ ਨੂੰ ਕਿਹਾ ਗਿਆ ਹੈ।
ਇਸ ਮੌਕੇ ਡਾਕਟਰ ਧਰਮਜੀਤ ਸਿੰਘ ਕਾਰ ਸੇਵਾ ਵਾਲਿਆਂ ਨੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਵੱਲੋਂ ਇਹ ਸੇਵਾ ਸੌਂਪੀ ਗਈ ਹੈ।ਅੱਜ ਦਰਸ਼ਨੀ ਡਿਉੜੀ ਦੀ ਮੁਰੰਮਤ ਵਾਸਤੇ ਸ.ਮਨਜੀਤ ਸਿੰਘ ਸਕੱਤਰ ਨੇ ਟੱਕ ਲੱਗਾ ਕੇ ਸ਼ੁਭ ਆਰੰਭ ਕੀਤਾ ਹੈ।ਉਨ੍ਹਾਂ ਦੱਸਿਆ ਕਿ ਦਰਸ਼ਨੀ ਡਿਉੇੜੀ ਦੀ ਚੁਗਾਠ ਬਦਲਣ ਯੋਗ ਹੈ ਤੇ ਦਰਵਾਜ਼ਿਆਂ ਦਾ ਕੁਝ ਹਿੱਸਾ ਖਰਾਬ ਹੋ ਚੁੱਕਾ ਹੈ ਇਨ੍ਹਾਂ ਦੀ ਮੁਰੰਮਤ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਜਿਥੇ ਨਵੀਂ ਉਸਾਰੀ ਦੀ ਜ਼ਰੂਰਤ ਹੋਵੇਗੀ ਉਥੇ ਪੁਰਾਣੀ (ਛੋਟੀ) ਇੱਟ ਹੀ ਲਗਾਈ ਜਾਵੇਗੀ।
ਇਸ ਮੌਕੇ ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਸਕੱਤਰ ਸਿੰਘ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਜਤਿੰਦਰ ਸਿੰਘ ਤੇ ਸ. ਬਲਵਿੰਦਰ ਸਿੰਘ ਮੰਡ ਵਧੀਕ ਮੈਨੇਜਰ, ਸ. ਹਰਪ੍ਰੀਤ ਸਿੰਘ ਮੀਤ ਮੈਨੇਜਰ ਆਦਿ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply