Wednesday, July 3, 2024

ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ- ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਫੈਸਲਾ

PPN2008201504

ਬਟਾਲਾ, 20 ਅਗਸਤ (ਨਰਿੰਦਰ ਸਿੰਘ ਬਰਨਾਲ) – ਅੱਜ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਇੱਕ ਹੰਗਾਮੀ ਮੀਟਿੰਗ ਸੂਬਾਈ ਆਗੂ ਸੁਖਰਾਜ ਸਿੰਘ ਕਾਹਲੋਂ ਅਤੇ ਜ਼ਿਲਾ ਪ੍ਰਧਾਨ ਸੁਲੱਖਣ ਸਿੰਘ ਬੇਰੀ ਦੀ ਅਗਵਾਈ ਹੇਠ ਇੱਥੋਂ ਦੇ ਅਰਬਨ ਅਸਟੇਟ ਵਿਖੇ ਹੋਈ, ਜਿਸ ਵਿੱਚ ਜ਼ਿਲਾ ਅਹੁਦੇਦਾਰਾਂ ਅਤੇ ਬਲਾਕ ਪ੍ਰਧਾਨਾਂ ਤੋਂ ਇਲਾਵਾ ਅਧਿਆਪਕ ਵਰਗ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ‘ਤੇ ਸ਼੍ਰੀ ਕਾਹਲੋਂ ਅਤੇ ਸ਼੍ਰੀ ਬੇਰੀ ਨੇ ਵੱਖ ਵੱਖ ਅਧਿਆਪਕਾਂ ਦੀਆਂ ਵੱਖ ਵੱਖ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਸਰਕਾਰ ਖ਼ਿਲਾਫ਼ ਸੰਘਰਸ਼ ਵਿੱਢਣ ਫੈਸਲਾ ਕੀਤਾ।
ਪ੍ਰਾਪਤ ਜਾਣਕਾਰੀ ਅਨੁਸਾਰ,ਯੂਨੀਅਨ ਆਗੂਆਂ ਨੇ ਆਪਣੇ ਸੰਬੋਧਨ ਵਿੱਚ ਮੁੱਖ ਸਮੱਸਿਆਵਾਂ ਅਤੇ ਮੰਗਾਂ ਨੂੰ ਉਭਾਰਿਆ ਗਿਆ।ਜਿਨਾਂ ਵਿੱਚ ਮਿਡ-ਡੇ ਮੀਲ ਦੀ ਰਾਸ਼ੀ ਸਮੇਂ ਸਿਰ ਨਾ ਮਿਲਣਾ ਅਤੇ ਆਏ ਅਨਾਜ ਦਾ ਖ਼ਰਾਬ ਹੋਣ ਤੋਂ ਇਲਾਵਾ ਐੱਸ. ਐੱਮ.ਐੱਸ ਕਰਨ ਦਾ ਬਾਈਕਾਟ ਤੋਂ ਜਾਣੂ ਕਰਵਾਇਆ। ਇਸੇ ਤਰਾਂ ਅਧਿਆਪਕਾਂ ਦੀਆਂ ਪ੍ਰੋਮੋਸ਼ਨਾਂ ਵਿੱਚ ਦੇਰੀ ਅਤੇ ਪੱਖ-ਪਾਤ, 25 ਫ਼ੀਸਦੀ ਡਾਇਰੈਕਟ ਕੋਟਾ ਬਹਾਲ ਕਰਨ,ਸਿੱਖਿਆ ਕਰਮੀ ਪੱਕਿਆ ਕਰਨ ਅਤੇ ਜ਼ਿਲਾ ਪ੍ਰੀਸ਼ਦ ਅਧਿਆਪਕਾਂ ਦੇ ਸੀ. ਪੀ. ਐੱਫ ਦਾ ਬਕਾਇਆ ਦੇਣ ਦੀ ਮੰਗ ਕੀਤੀ। ਯੂਨੀਅਨ ਆਗੂਆਂ ਨੇ 6ਵੇਂ ਪੰਜਾਬ ਤਨਖਾਹ ਕਮਿਸ਼ਨ ਦਾ ਗੰਠਨ ਕਰਨ, ਡੀ. ਏ. ਦੀ ਬਕਾਇਆ ਰਾਸ਼ੀ ਜਾਰੀ ਕਰਨ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੁੱਖ ਮੰਗਾਂ ਨੂੰ ਉਭਾਰਿਆਂ ਗਿਆ। ਸ਼੍ਰੀ ਬੇਰੀ ਨੇ ਦੱਸਿਆਂ ਕਿ ਸਰਕਾਰ ਵੱਲੋਂ ਆਨਾਕਾਨੀ ਕਰਨ ਦੇ ਲਏ ਫ਼ੈਸਲਿਆਂ ਦਾ ਅਧਿਆਪਕਾਂ ਵੱਲੋਂ ਜ਼ੋਰਦਾਰ ਵਿਰੋਧ ਕੀਤਾ ਜਾ ਰਿਹਾ ਹੈ। ਮੀਟਿੰਗ ਦੌਰਾਨ ਜ਼ਿਲਾ ਜਨਰਲ ਸਕੱਤਰ ਤੇਜਿੰਦਰ ਸਿੰਘ ਧਰਮਕੋਟ,ਗੁਰਿੰਦਰ ਸਿੰਘ ਸਿੱਧੂ ਨੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਯੂ.ਟੀ ਮੁਲਾਜ਼ਮ ਸੰਘਰਸ਼ ਕਮੇਟੀ ਵੱਲੋਂ 2 ਸਤੰਬਰ ਨੂੰ ਕੀਤੀ ਜਾ ਰਹੀ ਹੜਤਾਲ ਵਿੱਚ ਸ਼ਾਮਲ ਹੋ ਕੇ ਬਲਾਕ ਅਤੇ ਜ਼ਿਲਾ ਪੱਧਰ ‘ਤੇ ਅਰਥੀ ਫੂਕ ਮੁਜ਼ਹਰਾ ਤੇ ਰੋਸ ਰੈਲੀਆਂ ਵਿੱਚ ਵੱਧ ਚੜ ਕੇ ਭਾਗ ਲੈਣ।ਸਮੂਹ ਅਧਿਆਪਕ ਵਰਗ ਇਕਮੱਤ ਹੋ ਕੇ ਦੇਸ਼ ਵਿਆਪੀ ਹੜਤਾਲ ਸਫ਼ਲ ਕਰਕੇ ਭਾਰਤ ਬੰਦ ਵਿੱਚ ਹਿੱਸਾ ਪਾਉਣ ਦਾ ਆਹਿਦ ਲਿਆ।ਇਸ ਮੌਕੇ ਜਸਪਾਲ ਸਿੰਘ ਕਾਹਲੋਂ, ਗੁਰਜੀਤ ਸਿੰਘ ਧਿਆਨਪੁਰ, ਨਿਸ਼ਾਨ ਸਿੰਘ ਸੇਖਵਾਂ, ਰਣਜੀਤ ਸਿੰਘ ਛੀਨਾ, ਖੁਸ਼ਵੰਤ ਸਿੰਘ ਕਰਨਾਮਾ, ਰਮੇਸ਼ ਅਵੱਸਥੀ, ਸਰਬਜੀਤ ਸਿੰਘ ਭਿੰਡਰ, ਸਰਬਜੀਤ ਸਿੰਘ ਔਲਖ, ਬਲਜਿੰਦਰ ਸਿੰਘ ਬੱਲ, ਹੀਰਾ ਸਿੰਘ, ਦੀਪਕ ਭਾਰਦਵਾਜ, ਪਰਮਜੀਤ ਸਿੰਘ ਖਾਰਾ, ਦੀਦਾਰ ਸਿੰਘ, ਗੁਲਜ਼ਾਰ ਸਿੰਘ, ਮਨਜਿੰਦਰ ਘੱਸ, ਪਰਲੋਕ ਸਿੰਘ, ਜਗਜੀਤ ਸਿੰਘ ਬੇਦੀ, ਰਣਜੀਤ ਸਿੰਘ ਕਾਹਲੋਂ, ਹਮਰਾਜ ਸਿੰਘ, ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਹਰਪ੍ਰੀਤ ਸਿੰਘ ਕੋਹਾੜ, ਸੁਰਿੰਦਰਜੀਤ ਸਿੰਘ ਮਾਨ ਆਦਿ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply