Sunday, June 30, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸਕੈ. ਪਬਲਿਕ ਸਕੂਲ ਮਜੀਠਾ ਰੋਡ ਪੋਦੇ ਲਗਾਉਣ ਦੀ ਮੁਹਿੰਮ ਦਾ ਆਗਾਜ਼

PPN2008201508

ਅੰਮ੍ਰਿਤਸਰ, 20 ਅਗਸਤ (ਜਗਦੀਪ ਸਿੰਘ ਸੱਗੂ) – ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸਕੈ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ਪੋਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ।ਇਸ ਮੌਕੇ ਰੁੱਖ ਲਗਾ ਕੇ ਵਾਤਾਵਰਨ ਨੂੰ ਪ੍ਰਦੁਸ਼ਿਤ ਹੋਣ ਤੋ ਬਚਾਉਣ ਵਾਲੇ ਸੰਤ ਬਾਬਾ ਸੇਵਾ ਸਿੰਘ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਦਕਿ ਰੋਟਰੀ ਮੇਨ ਕਲੱਬ, ਇਨਰ ਵੀਲ੍ਹ ਕਲੱਬ ਅਤੇ ਰਾਈਜ਼ਿੰਗ ਸਟਾਰ ਕਲੱਬ ਦੇ ਪ੍ਰਧਾਨ ਤੇ ਸਕੱਤਰ ਨੇ ਵੀ ਸ਼ਿਰਕਤ ਕੀਤੀ।ਅਰੰਭ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ “ਦੇਹਿ ਸ਼ਿਵਾ ਬਰਿ ਮੋਹਿ” ਸ਼ਬਦ ਗਾਇਣ ਕੀਤਾ। ਅਤੇ ‘ਬਲਿਹਾਰੀ ਕੁਦਰਤ ਵੱਸਿਆ’ ਗੁਰਬਾਣੀ ਕੀਰਤਨ ਰਾਹੀਂ ਸਰੋਤਿਆਂ ਨੂੰ ਮੰਤਰ ਮੁਗਧ ਕੀਤਾ ।ਸੰਤ ਬਾਬਾ ਸੇਵਾ ਸਿੰਘ ਨੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਵੱਧ ਤੋ ਵੱਧ ਰੁੱਖ ਲਗਾਉਣ ਦੀ ਪ੍ਰੇਰਨਾ ਦਿੰਦਿਆਂ ਬੱੱਚਿਆਂ ਨੂੰ ਆਪਣੇ ਵਿਚਾਰਾਂ ਰਾਹੀਂ ਅਸ਼ੀਰਵਾਦ ਦਿੱਤਾ।ਉਨਾਂ ਨੇ ਜੂਨੀਅਰ ਕੰਪਿਊਟਰ ਲੈਬ ਦਾ ਵੀ ਉਦਘਾਟਨ ਕੀਤਾ।ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌaਰ ਉਘੀ ਸ਼ਖਸੀਅਤ ਸੰਤ ਬਾਬਾ ਸੇਵਾ ਸਿੰਘ ਜੀ ਦਾ ਸਨਮਾਨ ਪੱਤਰ ਪੜਿਆ।ਆਏ ਹੋਏ ਮਹਿਮਾਨਾਂ ਨੂੰ ਪੌਦੇ ਅਤੇ ਵਿਦਿਆਰਥੀਆਂ ਨੂੰ ਹੱਥ ਲਿਖਤ ਸੰਦੇਸ਼ ਤੋਹਫੇ ਦੇ ਕੇ ਸਨਮਾਨਿਤ ਕੀਤਾ।ਸੰਤ ਬਾਬਾ ਸੇਵਾ ਸਿੰਘ ਦੇ ਨਿਕਟਵਰਤੀ ਸੱਜਣ ਸਰੂਪ ਸਿੰਘ ਰਿਟਾਇਰਡ ਆਈ.ਪੀ.ਐਸ ਨੇ ਬਾਬਾ ਜੀ ਦੀਆਂ ਅਮੋਲਕ ਕਾਰਗੁਜਾਰੀਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ।ਸੰਤ ਬਾਬਾ ਸੇਵਾ ਸਿੰਘ ਨੇ ਆਪਣੇ ਕਰ ਕਮਲਾਂ ਨਾਲ ਸਕੂਲ ਵਿੱਚ ਪੌਦੇ ਲਗਾਏ।ਸਕੂਲ ਮੈਂਬਰ ਇੰਚਾਰਜ ਰਾਜਮਹਿੰਦਰ ਸਿੰਘ ਜੀ ਮਜੀਠਾ ਤੇ ਇੰਜੀ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਅਜਿਹੇ ਮਹਾਨ ਉਪਰਾਲੇ ਦੀ ਵਿਸ਼ੇਸ਼ ਤੌਰ ਤੇ ਸ਼ਲਾਘਾ ਕੀਤੀ ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply