Friday, July 5, 2024

ਕਾਲਕਾਜੀ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ 22 ਅਗਸਤ ਨੂੰ

ਨਵੀਂ ਦਿੱਲੀ, 20, ਅਗਸਤ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਐਲ ਬਲਾਕ, ਕਾਲਕਾਜੀ ਵਿਖੇ ਸ਼ਨੀਵਾਰ, 22 ਅਗਸਤ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਰਾਜਪਾਲ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਬਲਬੀਰ ਸਿੰਘ (ਸ੍ਰੀ ਅੰਮ੍ਰਿਤਸਰ) ਤੇ ਭਾਈ ਮਨਿੰਦਰ ਸਿੰਘ (ਸ੍ਰੀ ਨਗਰ) ਦੇ ਕੀਰਤਨੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਅਤੇ ਹਜ਼ੂਰੀ ਢਾਡੀ ਗੁ. ਸੀਸਗੰਜ ਸਾਹਿਬ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।ਉਨ੍ਹਾਂ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਗੁਰਜੀਤ ਔਜਲਾ ਨੇ ਤੀਜ਼ੀ ਵਾਰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕੀ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਤੋਂ ਤੀਜੀ ਵਾਰ ਚੋਣ ਜਿੱਤ ਕੇ ਲੋਕ …

Leave a Reply