Tuesday, September 29, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਹਾਸਲ ਕੀਤੇ ਪਹਿਲੇ 4 ਸਥਾਨ

PPN2008201514

ਅੰਮ੍ਰਿਤਸਰ, 20 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2015 ਵਿੱਚ ਹੋਈਆਂ ਬੀ. ਏ. ਐੱਲ. ਐੱਲ. ਬੀ. 5 ਸਾਲਾ ਕੋਰਸ ਦੇ ਦੂਜੇ ਸਮੈਸਟਰ ਦੀਆਂ ਪ੍ਰੀਖਿਆਵਾਂ ਦੇ ਐਲਾਨੇ ਕੀਤੇ ਗਏ ਨਤੀਜਿਆਂ ਵਿੱਚ ਪਹਿਲੀਆਂ 4 ਪੁਜੀਸ਼ਨਾਂ ਪ੍ਰਾਪਤ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ।
ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਘੋਸ਼ਿਤ ਨਤੀਜਿਆਂ ਅਨੁਸਾਰ ਸਿਮਰਨਜੀਤ ਕੌਰ ਨੇ 393, ਜਤਿੰਦਰ ਕੌਰ 387, ਕਿਰਨਜੋਤ ਕੌਰ 384 ਅਤੇ ਪ੍ਰਭਜੋਤ ਕੌਰ ਸੰਧੂ 383 ਨੰਬਰਾਂ ਨਾਲ ਕ੍ਰਮਵਾਰ ਪਹਿਲਾ, ਦੂਜਾ, ਤੀਸਰਾ ਅਤੇ ਚੌਥਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦਾ ਇਸ ਕਲਾਸ ਦਾ ਬਾਕੀ ਨਤੀਜਾ ਵੀ ਬਹੁਤ ਵਧੀਆ ਰਿਹਾ, ਜਿਸ ਵਿੱਚ ਕਲਾਸ ਦੇ 60 ਬੱਚਿਆਂ ਨੇ ਫਸਟ ਪੁਜੀਸ਼ਨਾਂ ਹਾਸਲ ਕੀਤੀਆਂ।
ਪ੍ਰਿੰ: ਡਾ. ਜਸਪਾਲ ਸਿੰਘ ਨੇ ਪਹਿਲੀਆਂ 4 ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੇ ਦਫ਼ਤਰ ਵਿਖੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਕਿਹਾ ਕਿ ਕਾਲਜ ਦਾ ਵਧੀਆ ਨਤੀਜਾ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ, ਲਗਨ ਅਤੇ ਮੈਨੇਜਮੈਂਟ ਵੱਲੋਂ ਸਿੱਖਿਆ ਦਾ ਵਧੀਆ ਵਾਤਾਵਰਣ ਮੁਹੱਈਆ ਕਰਨ ਕਰਕੇ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਅਗਾਂਹ ਵੀ ਸਖਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ।  ਇਸ ਮੌਕੇ ਡਾ. ਸ਼ਮਸ਼ੇਰ ਸਿੰਘ, ਡਾ. ਅਰਨੀਤ ਕੌਰ, ਡਾ. ਕੋਮਲ ਕ੍ਰਿਸ਼ਨ ਮਹਿਤਾ, ਪ੍ਰੋ. ਗੁਨੀਸ਼ਾ ਸਲੂਜਾ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਭੁਪਿੰਦਰ ਕੌਰ, ਪ੍ਰੋ. ਸੀਮਾ ਰਾਣੀ, ਪ੍ਰੋ. ਜਸਕਿਰਨਬੀਰ ਕੌਰ, ਪ੍ਰੋ ਰਾਸ਼ੀਮਾ ਚੰਗੋਤਰਾ, ਪ੍ਰੋ. ਨੀਤੂ ਸੂਦ ਅਤੇ ਪ੍ਰੋ. ਮਲਵਿੰਦਰ ਸਿੰਘ ਹਾਜ਼ਰ ਸਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply