
ਪੱਟੀ, 20 ਅਗਸਤ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਵਿਖੇ ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਦੀ ਅਗਵਾਈ ਵਿੱਚ ਕਾਲਜ ਦੇ ਐਨਐਸਐਸ ਵਿੰਗ ਵੱਲੋਂ ਸਦਭਾਵਨਾ ਦਿਵਸ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਮਰਵਾਹਾ ਨੇ ਵਿਦਿਆਰਥੀਆਂ ਨੂੰ ਸਦਭਾਵਨਾ ਦਿਵਸ ਦੇ ਮਹੱਤਵ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਦੇਸ਼ ਅਤੇ ਸਮਾਜ ਦੇ ਉਜਵਲ ਭਵਿੱਖ ਲਈ ਮਿਲਜੁਲ ਕੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਨਾਲ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ।ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਵਿੱਚ ਵੱਖ-ਵੱਖ ਧਰਮਾਂ (ਹਿੰਦੂ, ਮੁਸਲਿਮ, ਸਿੱਖ, ਇਸਾਈ), ਵੱਖ-ਵੱਖ ਭਾਸ਼ਾਵਾਂ ਬੋਲਣ, ਰਿਤੀ-ਰਿਵਾਜ਼ਾਂ, ਤਿਓਹਾਰਾਂ ਅਤੇ ਖਾਣ-ਪਾਣ ਵਾਲੇ ਲੋਕ ਇੱਕਜੁੱਟ ਹੋ ਕੇ ਰਹਿੰਦੇ ਹਨ।ਜਿਸ ਕਾਰਨ ਭਾਰਦ ਦੀ ਭਾਈਚਾਰਕ ਸਾਂਝ ਮਜ਼ਬੂਤ ਬਣੀ ਹੋਈ ਹੈ। ਇਸ ਮੌਕੇ ਵਿਦਿਆਰਥੀਅਟ ਨੇ ਵੀ ਆਪੋ- ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਵਿਦਿਆਰਥੀਆਂ ਸਦਭਾਵਨਾ ਦਾ ਪ੍ਰਣ ਲਿਆ। ਇਸ ਮੌਕੇ ਐਨਐਸਐਸ ਕੋਆਰਡੀਨੇਟਰ ਪ੍ਰਦੀਪ ਸਿੰਘ, ਜਸਦੇਵ ਸਿੰਘ, ਹੇਮਰਾਜ, ਵਿਪਨ ਗੋਇਲ, ਸਤਬੀਰ ਸਿੰਘ, ਕੁਲਬੀਰ ਕੌਰ ਅਤੇ ਵਿਦਿਆਰਥੀ ਹਾਜ਼ਿਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media