Friday, March 6, 2026

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਮੌਕੇ ਸਹੁੰ ਚੁਕਾਈ

PPN2008201517

ਪਠਾਨਕੋਟ, 20 ਅਗਸਤ (ਪ.ਪ) – ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਥਾਨਕ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਕੰਪਲੈਕਸ ਵਿਖੇ ਸਦਭਾਵਨਾ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀਮਤੀ ਰੂਪਾਂਜਲੀ ਕਾਰਥਿਕ ਵਧੀਕ ਡਿਪਟੀ ਕਮਿਸ਼ਨਰ, ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ., ਬਲਬੀਰ ਰਾਜ ਸਿੰਘ ਸਹਾਇਕ ਕਮਿਸ਼ਨਰ ਜਨਰਲ, ਪਾਲ ਸਿੰਘ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਨਮੋਹਨ ਸਰੰਗਲ ਕਾਰਜਕਾਰੀ ਇੰਜੀਨੀਅਰ ਲੋਕ ਨਿਰਮਾਣ ਵਿਭਾਗ, ਡਾ. ਜਰਨੈਲ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਐ), ਦਰਸ਼ਨ ਲਾਲ ਖਜ਼ਾਨਾ ਅਫ਼ਸਰ, ਸੁਖਦੇਵ ਰਾਜ ਬੀ.ਡੀ.ਪੀ.ਓ., ਗੁਰਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਮੱਛੀ ਪਾਲਣ ਅਫ਼ਸਰ, ਜੰਗ ਬਹਾਦਰ ਸਿੰਘ ਰੇਂਜ ਅਫ਼ਸਰ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ‘ਤੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਦਭਾਵਨਾ ਦਿਵਸ ਸਬੰਧੀ ਸੁਹੰ ਚੁਕਾਈ ਕਿ ”ਮੈਂ ਪ੍ਰਤਿਗਿਆ ਕਰਦਾ ਹਾਂ ਕਿ ਮੈਂ ਜਾਤ, ਮਜ਼ਹਬ, ਖੇਤਰ, ਧਰਮ ਅਤੇ ਭਾਸ਼ਾ ਦਾ ਭੇਦਭਾਵ ਕੀਤੇ ਬਿਨ੍ਹਾਂ ਸਾਰੇ ਭਾਰਤਵਾਸੀਆਂ ਦੀ ਭਾਵਨਾਤਮਕ ਏਕਤਾ ਅਤੇ ਸਦਭਾਵਨਾ ਲਈ ਕੰਮ ਕਰਾਂਗਾ। ਮੈਂ ਫਿਰ ਪ੍ਰਤਿਗਿਆ ਕਰਦਾ ਹਾਂ ਕਿ ਮੈਂ ਹਿੰਸਾ ਦਾ ਸਹਾਰਾ ਲਏ ਬਿਨਾਂ ਸਾਰੇ ਤਰ੍ਹਾਂ ਦੇ ਮੱਤਭੇਦ, ਗੱਲਬਾਤ ਅਤੇ ਸੰਵਿਧਾਨਕ ਤਰੀਕੇ ਨਾਲ ਹੱਲ ਕਰਾਂਗਾ”। ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰੇਰਨਾ ਦਿੱਤੀ ਕਿ ਉਹ ਆਪਣਾ ਕੰਮ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਅਤੇ ਦਫ਼ਤਰ ਵਿੱਚ ਦਫ਼ਤਰੀ ਕੰਮ ਕਰਵਾਉਣ ਆਉਣ ਵਾਲੇ ਵਿਅਕਤੀਆਂ ਨਾਲ ਚੰਗਾ ਵਿਵਹਾਰ ਕਰਨ ਅਤੇ ਉਨ੍ਹਾਂ ਦੇ ਕੰਮ ਸਮੇਂ ਸਿਰ ਕਰਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply