
ਬਠਿੰਡਾ, 21 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਭਾਈ ਗੁਰਇੰਦਰ ਦੀਪ ਸਿੰਘ ਅਤੇ ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲਿਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਆਕਰਣਿਕ ਨਿਯਮਾਂ ਅਨੁਸਾਰ ਗੁਰਬਾਣੀ ਦੀ ਸੰਥਿਆ ਸੰਗਤਾਂ ਨੂੰ ਦਿੱਤੀ ਜਾ ਰਹੀ ਹੈ। ਜੋ ਕਿ ਹਰ ਰੋਜ਼ ਸਵੇਰੇ 8 ਵਜੇ ਤੋਂ 9 ਵਜੇ ਤੱਕ ਹੁੰਦੀ ਹੈ।ਇਸ ਮੌਕੇ ਸੰਗਤਾਂ ਭਾਰੀ ਗਿਣਤੀ ਵਿਚ ਗੁਰਬਾਣੀ ਦੀ ਸੰਥਿਆ ਲੈ ਕੇ ਆਪਣਾ ਜੀਵਨ ਸਫ਼ਲਾ ਕਰ ਰਹੀ ਹੈ। ਇਸ ਬਾਰੇ ਪ੍ਰਧਾਨ ਮਹੇਸ਼ਇੰਦਰ ਸਿੰਘ ਨੇ ਦੱਸਿਆ ਕਿ ਸੰਗਤਾਂ ਵਿਚ ਇਸ ਸੰਥਿਆ ਬਾਰੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਗੁਰਬਾਣੀ ਦੇ ਸਟੀਕ ਵਿੱਚ ਸੰਗਤਾਂ ਲਈ ਪ੍ਰਬੰਧ ਕੀਤਾ ਜਾ ਰਿਹਾ ਹੈ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media