Friday, June 26, 2026

ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ ਅੱਜ

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ ਉਦਘਾਟਨ

ਅੰਮ੍ਰਿਤਸਰ, 21 ਅਗਸਤ (ਗੁਰਚਰਨ ਸਿੰਘ) – ਅਜਨਾਲਾ ਵਿਖੇ ਨਵੇਂ ਜੁਡੀਸ਼ੀਅਲ ਕੋਰਟ ਕੰਪਲੈਕਸ ਦਾ ਉਦਘਾਟਨ 22 ਅਗਸਤ, 2015 ਦਿਨ ਸਨਿੱਚਰਵਾਰ ਨੂੰ ਦੁਪਹਿਰ 12 ਵਜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਅਜੇ ਕੁਮਾਰ ਮਿੱਤਲ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਤੇ ਸੈਸ਼ਨ ਜੱਜ ਸ. ਗੁਰਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਮਾਨਯੋਗ ਜਸਟਿਸ ਡਾ. ਸ਼ੇਖਰ ਧਵਨ ਵੀ ਇਸ ਮੌਕੇ ਸਮਾਗਮ ਦੀ ਸ਼ੋਭਾ ਵਧਾਉਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਵਿਦਿਆਰਥੀਆਂ ਵੱਲੋਂ ਸ਼ਬਦ, ਸਰਸਵਤੀ ਵੰਦਨਾ ਅਤੇ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਵੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 6 ਏਕੜ ਰਕਬੇ ਵਿਚ 14.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਇਸ ਕੋਰਟ ਕੰਪਲੈਕਸ ਨਾਲ ਆਮ ਲੋਕਾਂ ਨੂੰ ਬਹੁਤ ਸਹੂਲਤ ਪ੍ਰਾਪਤ ਹੋਵੇਗੀ, ਕਿਉਂਕਿ ਕੇਸਾਂ ਦੀ ਗਿਣਤੀ ਬਹੁਤ ਵਧਣ ਕਾਰਨ ਪੁਰਾਣੇ ਕੋਰਟ ਕੰਪਲੈਕਸ ਵਿਚ ਲੋਕਾਂ ਨੂੰ ਢੁਕਵੀਆਂ ਸਹੂਲਤਾਂ ਪ੍ਰਦਾਨ ਕਰਨ ਵਿਚ ਦਿੱਕਤ ਆਉਂਦੀ ਸੀ। ਉਨ੍ਹਾਂ ਦੱਸਿਆ ਕਿ ਨਵੇਂ ਕੰਪਲੈਕਸ ਵਿਚ ਸਾਰੀਆਂ ਮੁਢਲੀਆਂ ਸਹੂਲਤਾਂ, ਬੁਨਿਆਦੀ ਢਾਂਚਾ ਅਤੇ ਆਧੁਨਿਕ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਪਲੈਕਸ ਵਿਚ ਏਅਰ ਕੰਡੀਸ਼ਨਡ ਚਾਰ ਕੋਰਟ ਰੂਮਾਂ ਤੋਂ ਇਲਾਵਾ ਜੱਜਾਂ ਦੀ ਰਿਹਾਇਸ਼, ਔਰਤਾਂ ਤੇ ਮਰਦਾਂ ਲਈ ਵੱਖਰਾ ‘ਮਾਲਖਾਨਾ’, ਕੰਪਿਊਟਰ ਰੂਮ, ਰਿਕਾਰਡ ਰੂਮ, ਅਹਲਮਦ, ਨਾਜਰ ਅਤੇ ਹੋਰ ਜੁਡੀਸ਼ੀਅਲ ਸਟਾਫ ਦੇ ਕਮਰੇ, ਐਡਵੋਕੇਟਾਂ ਲਈ ਬਾਰ ਰੂਮ, ਏ. ਟੀ. ਐਮ ਸੁਵਿਧਾ ਵਾਲਾ ਬੈਂਕ ਤੇ ਦੁਕਾਨਾਂ, ਕੰਟੀਨ, ਮਰਦਾਂ, ਔਰਤਾਂ ਤੇ ਅੰਗਹੀਣਾਂ ਲਈ ਵੱਖਰੇ ਵਾਸ਼ਰੂਮ, ਪੌੜੀਆਂ ਅਤੇ ਅਪੰਗਾਂ ਲਈ ਰੈਂਪ, ਵਾਹਨਾਂ ਲਈ ਪਾਰਕਿੰਗ ਅਤੇ ਜਨਰੇਟਰ ਆਦਿ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਗਈਆਂ ਹਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply