Saturday, July 18, 2026

ਉਪਕਾਰ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਹਿਮ ਕਦਮ ਪੁੱਟੇ – ਕੰਵਰਬੀਰ ਸਿੰਘ

ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ) – ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ੍ਹ ਬੋਰਡ ਮੈਂਬਰ ਕੰਵਰਬੀਰ ਸਿੰਘ (ਅੰਮ੍ਰਿਤਸਰ) ਨੇ ਜਿਲ੍ਹਾ ਅਕਾਲੀ ਸ਼ਹਿਰੀ ਦੇ ਪ੍ਰਧਾਨ ਤੇ ਪੇਡਾ ਦੇ ਚੇਅਰਮੈਨ ਸ੍ਰ. ਉਪਕਾਰ ਸਿੰਘ ਸੰਧੂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਕਈ ਅਹਿਮ ਵਿਚਾਰਾਂ ਕੀਤੀਆਂ। ਕੰਵਰਬੀਰ ਸਿੰਘ ਨੇ ਕਿਹਾ ਕਿ ਸ੍ਰ. ਸੰਧੂ ਬਹੁਤ ਮਿਹਨਤੀ ਅਤੇ ਚੰਗੇ ਇਨਸਾਨ ਹਨ, ਉਹਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕਈ ਅਹਿਮ ਕਦਮ ਪੁੱਟੇ ਗਏ ਹਨ। ਜਿਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਏ ਹਨ ਅਤੇ ਉਹ ਸ਼ਹਿਰੀ ਪ੍ਰਧਾਨ ਬਣਨ ਤੋਂ ਬਾਅਦ ਜਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਇਕ ਮਾਲਾ ਵਿੱਚ ਪਰੋਣ ਲਈ ਵੀ ਕਾਮਯਾਬ ਹੋਏ ਹਨ। ਕੰਵਰਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਤੇ ਕੈਬਨਿਟ ਮੰਤਰੀ ਸ੍ਰ. ਬਿਕਰਮ ਸਿੰਘ ਮਜੀਠੀਆ ਨੇ ਸ੍ਰ. ਸੰਧੂ ਦੀ ਮਿਹਨਤ ਤੇ ਲਗਨ ਨੂੰ ਦੇਖਦਿਆਂ ਉਪਕਾਰ ਸਿੰਘ ਸੰਧੂ ਨੂੰ ਪੇਡਾ ਦਾ ਚੇਅਰਮੈਨ ਬਣਾਇਆ ਹੈ।ਇਸ ਵਿਸ਼ੇਸ਼ ਮੁਲਾਕਾਤ ਸਮੇਂ ਸੀਨੀਅਰ ਅਕਾਲੀ ਆਗੂ ਅਤੇ ਕੋਂਸਲਰ ਦਲ ਦੇ ਨੇਤਾ ਸ੍ਰ. ਸੁਰਿੰਦਰ ਸਿੰਘ ਸੁਲਤਾਨਵਿੰਡ, ਅਕਾਲੀ ਆਗੂ ਦਿਲਬਾਗ ਸਿੰਘ ਵਡਾਲੀ ਤੋਂ ਇਲਾਵਾ ਗੁਰਮਨਜੀਤ ਸਿੰਘ, ਪੀ.ਏ ਅੰਮ੍ਰਿਤਪਾਲ ਬੱਬਲੂ, ਕਰਮਜੀਤ ਸਿੰਘ ਵੱਲ੍ਹਾ, ਮਨਜੀਤ ਸਿੰਘ, ਗੁਰਿੰਦਰ ਸਿੰਘ ਹਾਜ਼ਰ ਸਨ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply