Wednesday, July 3, 2024

ਖਾਲਸਾ ਕਾਲਜ ਗਰਲਜ਼ ਸੀ: ਸੈ: ਸਕੂਲ ਨੇ ਮਨਾਇਆ ਆਰੰਭਕ ਅਰਦਾਸ ਦਿਵਸ

ਛੀਨਾ ਨੇ ਵਿਦਿਆਰਥਣਾਂ ਨੂੰ ਆਤਮ ਨਿਰਭਰ ਰਹਿਣ ਦੀ ਦਿੱਤੀ ਪ੍ਰੇਰਣਾ

PPN2108201515ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਨੀਆ, ਪ੍ਰੀਤਮ ਸਿੰਘ)- ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਖ਼ਾਲਸਾਈ ਰਵਾਇਤਾਂ ਅਨੁਸਾਰ ਇਸ ਸਾਲ ਵੀ ਵਿੱਦਿਅਕ ਸੈਸ਼ਨ 2015-16 ਦੀ ਆਰੰਭਤਾ ਲਈ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਸਕੂਲ ਬਣੇ ਨਵੇਂ ਬਲਾਕ ਵਿਖੇ ਆਰੰਭਿਕ ਅਰਦਾਸ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਇਆ ਗਿਆ। ਸਮਾਗਮ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨੇਰਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਭਰੀ।
ਸਕੂਲ ਪ੍ਰਿੰਸੀਪਲ ਡਾ. ਤਜਿੰਦਰ ਕੌਰ ਬਿੰਦਰਾ ਦੀ ਦੇਖ-ਰੇਖ ਹੇਠ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸਕੂਲ ਵਿਦਿਆਰਥਣਾਂ ਨੇ ਹਾਜ਼ਰ ਸੰਗਤਾਂ ਨੂੰ ਗੁਰ ਕੀ ਇਲਾਹੀ ਬਾਣੀ ਦਾ ਕੀਰਤਨ ਗਾਇਨ ਕਰਕੇ ਨਿਹਾਲ ਕੀਤਾ। ਸ: ਛੀਨਾ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਮਹੱਤਤਾ ਤੇ ਗੁਰਬਾਣੀ ਦੇ ਸ਼ੁੱਧ ਉਚਾਰਨ ਸਬੰਧੀ ਚਾਨਣਾ ਪਾਉਂਦਿਆ ਕਿਹਾ ਕਿ ਵਿੱਦਿਆ ਵਿਦਿਆਰਥੀਆਂ ਦਾ ਗਹਿਣਾ ਹੁੰਦੀ ਹੈ ਤੇ ਸੋਸਾਇਟੀ ਦੀ ਰਵਾਇਤ ਮੁਤਾਬਕ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਵਿਦਿਆਰਥੀਆਂ ਲਈ ਪੂਰੀ ਮਿਹਨਤ, ਲਗਨ ਤੇ ਦ੍ਰਿੜ ਨਿਸ਼ਚੇ ਲਈ ਪ੍ਰਮਾਤਮਾ ਅੱਗੇ ਅਰੋਜਈ ਕੀਤੀ ਜਾਂਦੀ ਹੈ ਤਾਂ ਕਿ ਵਿਦਿਆਰਥੀ ਸਫ਼ਲਤਾ ਦੀਆਂ ਉਚਾਈਆਂ ਨੂੰ ਛੂਹ ਸਕਣ। ਲੜਕੀਆਂ ਨੂੰ ਆਤਮ ਨਿਰਭਰ ਰਹਿਣ ਦੀ ਪ੍ਰੇਰਣਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਉਹ ਪੜ੍ਹ-ਲਿਖਕੇ ਆਰਥਿਕ ਤੌਰ ‘ਤੇ ਮਜ਼ਬੂਤ ਬਣਨ। ਇਸ ਮੌਕੇ ਪ੍ਰਿੰ: ਬਿੰਦਰਾ ਨੇ ਸ: ਛੀਨਾ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਮੈਂਬਰ ਗੁਰਮਹਿੰਦਰ ਸਿੰਘ, ਖ਼ਾਲਸਾ ਕਾਲਜ ਇੰਜੀਨੀਅਰ ਐਂਡ ਟੈਕਨਾਲੋਜੀ ਪ੍ਰਿੰਸੀਪਲ ਡਾ. ਅਮਰਪਾਲ ਸਿੰਘ, ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਨਿਰਮਲ ਸਿੰਘ ਭੰਗੂ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਦਵਿੰਦਰ ਕੌਰ ਸੰਧੂ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਸ: ਗੁਰਿੰਦਰਜੀਤ ਕੌਰ ਸਮੇਤ ਸਮੂਹ ਅਧਿਆਪਕ ਸਟਾਫ਼ ਤੇ ਵੱਡੀ ਗਿਣਤੀ ਵਿੱਚ ਵਿਦਿਆਰਥਣਾਂ ਮੌਜ਼ੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply