Monday, April 27, 2026

 ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੇ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਜਾਰੀ – ਅਸ਼ਵਨੀ ਸ਼ਰਮਾ

 

PPN2208201507

ਪਠਾਨਕੋਟ, 22 ਅਗਸਤ (ਪ.ਪ) – ਬਰਸਾਤਾਂ ਦੇ ਮੌਸਮ ਦੌਰਾਨ ਪਠਾਨਕੋਟ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਗਰ ਨਿਗਮ ਪਠਾਨਕੋਟ ਵੱਲੋਂ ਸ਼ਹਿਰ ਦੇ ਨਿਕਾਸੀ ਨਾਲਿਆਂ ਦੀ ਸਾਫ ਸਫਾਈ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀ ਅਸਵਨੀ ਸਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਸਹਿਰ ਵਿੱਚੋਂ ਲੰਘਦੇ ਨਿਕਾਸੀ ਨਾਲਿਆਂ ਦੀ ਸਫਾਈ ਜੇ.ਸੀ.ਬੀ. ਰਾਹੀਂ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਠਾਨਕੋਟ ਸਹਿਰ ਨੂੰ ਸਾਫ ਸੁਥਰਾ ਰੱਖਣ ਲਈ ਹਰ ਸੰਭਵ ਕੋਸਿਸ ਕੀਤੀ ਜਾਵੇਗੀ।
ਸ੍ਰੀ ਸਰਮਾ ਨੇ ਦੱਸਿਆ ਕਿ ਸਹਿਰ ਦੀ ਸਾਫ ਸਫਾਈ ਦਾ ਕੰਮ ਨਗਰ ਕੌਂਸਲਰਾਂ ਦੀ ਨਿਗਰਾਨੀ ਹੇਠ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਸਹਿਰ ਦੇ ਨਿਕਾਸੀ ਨਾਲਿਆਂ ਦੀ ਚੰਗੀ ਤਰ੍ਹਾਂ ਸਫਾਈ ਨਹੀਂ ਹੋਈ ਸੀ, ਜਿਸ ਕਰਕੇ ਹੁਣ ਨਿਕਾਸੀ ਨਾਲਿਆਂ ਦੀ ਸਫਾਈ ਜੇ.ਸੀ.ਬੀ. ਰਾਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਨੂੰ ਕਾਰਪੋਰੇਸਨ ਦਾ ਦਰਜਾ ਮਿਲਣ ਕਰਕੇ ਇਸ ਸਹਿਰ ਵਿੱਚ ਵਿਕਾਸ ਦੇ ਕੰਮ ਤੇਜੀ ਨਾਲ ਹੋ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਸਹਿਰ ਨੂੰ ਸਾਫ ਸੁਥਰਾ ਰੱਖਣ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਵਾਰਡ ਨੰ: 44 ਦੇ ਖੇਤਰ ਦੀ ਸਫਾਈ ਕਰਵਾਈ ਗਈ ਅਤੇ ਨਾਲ ਹੀ ਢਾਕੀ ਰੋਡ ਦੇ ਨਾਲ ਲੱਗਦੇ ਨਾਲਿਆਂ ਦੀ ਸਫਾਈ ਵੀ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸਹਿਰ ਵਿਚੋਂ ਬਰਸਾਤੀ ਪਾਣੀ ਨਿਕਾਸੀ, ਸਹਿਰ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ਹਰ ਸੰਭਵ ਕੋਸਿਸ ਕੀਤੀ ਜਾਵੇਗੀ।

Check Also

ਯੂ.ਪੀ.ਐਸ.ਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਨੇ ਇੱਕ-ਇੱਕ ਲੱਖ ਰੁਪਏ ਦੀ ਸਨਮਾਨ ਰਾਸ਼ੀ ਨੂੰ ਦਿੱਤੀ ਪ੍ਰਵਾਨਗੀ ਅੰਮ੍ਰਿਤਸਰ, 26 ਅਪ੍ਰੈਲ …

Leave a Reply