Saturday, May 23, 2026

ਪਿੰਡ ਢਿੰਗ ਨੰਗਲ ਦੇ ਵਿਕਾਸ ਲਈ ਦਿੱਤੀ 15 ਲੱਖ ਦੀ ਗ੍ਰਾਂਟ

 

PPN2208201509

ਮਜੀਠਾ, 22 ਅਗਸਤ (ਪ.ਪ) – ਪੰਜਾਬ ਦੇ ਮਾਲ ਅਤੇ ਲੋਕ ਸੰਪਰਕ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਸਰਕਾਰਾਂ ਦੇ ਸਮੇਂ ਹੀ ਰਾਜ ਦਾ ਵਿਕਾਸ ਅਤੇ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਮਿਲਿਆ ਹੈ।
ਸ: ਮਜੀਠੀਆ ਅੱਜ ਹਲਕਾ ਮਜੀਠਾ ਦੇ ਪਿੰਡ ਢਿੰਗ ਨੰਗਲ ਨੂੰ ਵਿਕਾਸ ਕਾਰਜਾਂ ਲਈ 15 ਲੱਖ ਦੀ ਗ੍ਰਾਂਟ ਦੇਣ ਆਏ ਸਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਇੱਕ ਵੈੱਲਫੇਅਰ ਸਟੇਟ ਹੈ, ਲੋਕਾਂ ਨੂੰ ਸਹੂਲਤਾਂ ਦੇਣੀਆਂ ਇੱਕ ਵੈੱਲਫੇਅਰ ਸਟੇਟ ਦੀ ਜ਼ਿੰਮੇਵਾਰੀ ਹੈ ਜੋ ਅਕਾਲੀ ਭਾਜਪਾ ਸਰਕਾਰ ਨਿਭਾ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਸਰਕਾਰਾਂ ਸਮੇਂ ਹੀ ਕਿਸਾਨਾਂ ਨੂੰ ਮੁਫ਼ਤ ਬਿਜਲੀ ਮਿਲੀ, ਆਟਾ ਦਾਲ ਅਤੇ ਸ਼ਗਨ ਵਰਗੀਆਂ ਲੋਕ ਭਲਾਈ ਸਕੀਆਂ ਸ਼ੁਰੂ ਹੋਈਆਂ। ਜਦ ਕਿ ਕਾਂਗਰਸ ਨੇ ਫਰੀ ਬਿਜਲੀ ਅਤੇ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਬੰਦ ਕਰਦਿਤੀਆਂ ਸਨ। ਉਹਨਾਂ ਕਿਹਾ ਕਿ ਬਾਦਲ ਸਰਕਾਰ ਦਾ ਪ੍ਰਮੁੱਖ ਟੀਚਾ ਵਿਕਾਸ ਅਤੇ ਲੋਕਾਂ ਨੂੰ ਸਹੂਲਤਾਂ ਨਾਲ ਮਾਲਾ ਮਾਲ ਕਰਨਾ ਹੈ। ਉਹਨਾਂ ਕਿਹਾ ਕਿ ਬਹੁਤ ਜਲਦ ਸ: ਪ੍ਰਕਾਸ਼ ਸਿੰਘ ਬਾਦਲ ਵੱਲੋਂ ਸ਼ਗਨ ਅਤੇ ਪੈਨਸ਼ਨਾਂ ਸੰਬੰਧੀ ਨਵੀਂ ਤੇ ਲੋਕ ਪੱਖੀ ਸਕੀਮ ਦਾ ਐਲਾਨ ਕੀਤਾ ਜਾ ਰਿਹਾ ਹੈ।
ਸ: ਮਜੀਠੀਆ ਵੱਲੋਂ ਅੱਜ ਵੰਡੀਆਂ ਗਰਾਂਟਾਂ ਨਾਲ ਪਿੰਡ ਦੇ ਮੁੱਖ ਬਾਜ਼ਾਰ ਕੰਕਰੀਟ ਨਾਲ ਬਣਾਏ ਜਾਣਗੇ ਅਤੇ ਫਿਰਨੀਆਂ, ਗਲੀਆਂ-ਨਾਲੀਆਂ ਤੇ ਡੇਰਿਆਂ ਨੂੰ ਜਾਂਦੇ ਰਸਤੇ ਪੱਕੇ ਬਣਾਏ ਜਾਣਗੇ। ਇਸ ਮੌਕੇ ਮੇਜਰ ਸ਼ਿਵ ਚਰਨ ਸਿੰਘ ਸ਼ਿਵੀ, ਜੋਧ ਸਿੰਘ ਸਮਰਾ, ਪੱਪੂ ਜੈਂਤੀਪੁਰ, ਸਰਬਜੀਤ ਸਿੰਘ ਸਪਾਰੀਵਿੰਡ, ਹਰਭੁਪਿੰਦਰ ਸਿੰਘ ਸ਼ਾਹ, ਮੀਡੀਆ ਸਲਾਹਕਾਰ ਪ੍ਰੋ: ਸਰਚਾਂਦ ਸਿੰਘ, ਗਗਨਦੀਪ ਸਿੰਘ ਭਕਨਾ, ਡੀ ਐੱਸ ਪੀ ਵਿਸ਼ਾਲ ਜੀਤ ਸਿੰਘ, ਐਸਐਚਓ ਹਰੀਸ਼ ਬਹਿਲ, ਡਾ: ਦਰਸ਼ਨ ਸਿੰਘ, ਸਰਪੰਚ ਬਲਜੀਤ ਸਿੰਘ , ਦਲਜੀਤ ਸਿੰਘ ਸਾਬਕਾ ਸਰਪੰਚ, ਮਨਦੀਪ ਸਿੰਘ, ਬਚਿੱਤਰ ਸਿੰਘ, ਕਿਰਨਦੀਪ ਸਿੰਘ, ਸਵਰਨ ਸਿੰਘ ਪੰਚ, ਅਮਰਜੀਤ ਸਿੰਘ, ਬਲਦੇਵ ਸਿੰਘ, ਨੰਬਰਦਾਰ ਗੁਰਭੇਜ ਸਿੰਘ, ਬਾਬਾ ਮਨੋਹਰ ਸਿੰਘ, ਜੋਗਿੰਦਰ ਸਿੰਘ ਫੌਜੀ ਤੇ ਸੁਲੱਖਣ ਸਿੰਘ ਆਦਿ ਵੀ ਮੌਜੂਦ ਸਨ।

Check Also

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਕੀਤਾ ਜਾ ਸਕਦਾ ਹੈ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 21 ਮਈ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 …

Leave a Reply