Saturday, October 17, 2026

ਸੱਤਵਾਂ ਸਾਲਾਨਾ ਖਾਲਸਾ ਜਾਗ੍ਰਤੀ ਚੇਤਨਾ ਮਾਰਚ 4 ਨੂੰ

ਅੰਮ੍ਰਿਤਸਰ, 22 ਅਗਸਤ (ਗੁਰਚਰਨ ਸਿੰਘ) – ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ‘ਰਘੂਰੇਟੇ ਗੁਰੂ ਕੇ ਬੇਟੇ’ ਸੱਤਵਾਂ ਸਾਲਾਨਾ ਖਾਲਸਾ ਜਾਗ੍ਰਤੀ ਚੇਤਨਾ ਮਾਰਚ ਮਿਤੀ 4 ਸਤੰਬਰ 2015 ਦਿਨ ਸ਼ੁੱਕਰਵਾਰ ਨੂੰ ਕੱਢਿਆ ਜਾਵੇਗਾ ਜੋ ਕਿ ਗੁ: ਅਮਰ ਸ਼ਹੀਦ ਬਾਬਾ ਜੀਵਨ ਸਿੰਘ ਪਿੰਡ ਸਿਆਲਕਾ ਤੋਂ ਸਵਰੇ 8 ਵਜੇ ਆਰੰਭ ਹੋ ਕੇ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਤਪ ਅਸਥਾਨ ਬਾਬਾ ਜੀਵਨ ਸਿੰਘ ਵਿਖੇ ਪਹੁੰਚੇਗਾ। ਇਹ ਜਾਣਕਾਰੀ ਦਿੰਦਿਆਂ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਧਰਮ ਪ੍ਰਚਾਰ ਚੈਰੀਟੇਬਲ ਟਰੱਸਟ, ਸਿਆਲਕਾ (ਰਜਿ:) ਦੇ ਚੇਅਰਮੈਨ ਡਾ. ਤਰਸੇਮ ਸਿੰਘ ਸਿਆਲਕਾ ਨੇ ਦੱਸਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੱਢੇ ਜਾ ਰਹੇ ਇਸ ਵਿਸ਼ਾਲ ਚੇਤਨਾ ਮਾਰਚ ਨੂੰ ਕੈਬਨਿਟ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਅਤੇ ਸ. ਗੁਲਜ਼ਾਰ ਸਿੰਘ ਰਣੀਕੇ ਅਰਦਾਸ ਉਪਰੰਤ ਰਵਾਨਾ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਚੇਤਨਾ ਮਾਰਚ ਦੀਆਂ ਤਿਆਰੀਆਂ ਜ਼ੋਰਾਂ ‘ਤੇ ਚੱਲ ਰਹੀਆਂ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply