
ਨਵੀਂ ਦਿੱਲੀ, 22 ਅਗਸਤ (ਅੰਮ੍ਰਿਤ ਲਾਲ ਮੰਨਣ) – ਸਿੱਖ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਪ੍ਰੇਮ ਨਗਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ਼੍ਰੋਮਣੀ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲੇ, ਦਿੱਲੀ ਕਮੇਟੀ ਦੇ ਹਜੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਤੇ ਹਰਿ ਬਾਣੀ ਸੇਵਾ ਜਥਾ ਰਮੇਸ਼ ਨਗਰ ਵੱਲੋਂ ਗੁਰਬਾਣੀ ਕੀਰਤਨ ਅਤੇ ਭਾਈ ਬਲਦੇਵ ਸਿੰਘ ਜੀ ਪਾਉਂਟਾ ਸਾਹਿਬ ਵਾਲਿਆਂ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਲੜੀ ਵਾਰਾਂ ਸਮਾਗਮਾਂ ਨਾਲ ਇਸ ਸਮਾਗਮ ਨੂੰ ਜੋੜਦੇ ਹੋਏ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਗੁਰਮਤਿ ਦੇ ਮਾਰਗ ਤੇ ਚਲਦੇ ਹੋਏ ਦਿੱਤੀ ਗਈ ਸ਼ਹਾਦਤ ਨੂੰ ਸਿੱਖ ਗੁਰੂਆਂ ਦੀ ਬਖ਼ਸ਼ਿਸ ਦਾ ਪ੍ਰਤੀਕ ਦਸਿਆ। ਨੋਜਵਾਨਾਂ ਨੂੰ ਆਪਣੇ ਅਮੀਰ ਸਿੱਖ ਵਿਰਸੇ ਤੋਂ ਪ੍ਰੇਰਣਾਂ ਲੈਂਦੇ ਹੋਏ ਬਾਣੀ ਅਤੇ ਬਾਣੇ ਨਾਲ ਜੁੜਨ ਦਾ ਵੀ ਰਾਣਾ ਨੇ ਸੱਦਾ ਦਿੱਤਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media