Friday, September 25, 2026

ਗੁਰਬਖਸਪੁਰਾ ਸਕੂਲ ਵਿੱਚ ਲੱਗੀਆਂ ਤੀਆਂ ਦੀਆਂ ਰੌਣਕਾਂ

ਸੰਦੋੌੜ, 24 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ਼ ਗੁਰਬਖਸਪੁਰਾ ਵਿਖੇ ਤੀਆਂ ਦਾ ਤਿਉਹਾਰ ਬੜੇ ਹੀ ਉਤਸਾਹ ਅਤੇ ਜੋਸੋ ਖਰੋਸ ਨਾਲ ਮਨਾਇਆ ਗਿਆ।ਇਸ ਸਮੇਂ ਤੀਜੀ ਕਲਾਸ ਤੋਂ ਲੈ ਕੇ ਪੰਜਵੀਂ ਕਲਾਸ ਤੱਕ ਦੇ ਬਚਿਆਂ ਨੇ ਗਿੱਧੇ ਦਾ ਪ੍ਰਦਰਸ਼ਨ ਕੀਤਾ।ਇਸ ਤੋਂ ਇਲਾਵਾ ਬੱਚਿਆਂ ਨੇ ਪੀਘਾਂ ਝੂਟ ਕੇ ਅਨੰਦ ਲਿਆ।ਇਸ ਤੋਂ ਇਲਾਵਾ ਕਰਵਾਏ ਗਏ ਮਹਿੰਦੀ ਮੁਕਾਬਲੇ ਵਿੱਚ ਵੱਖ-ਵੱਖ ਵਰਗਾਂ ਦੇ ਜੇਤੂ ਬੱਚਿਆਂ ਨੂੰ ਇਨਾਮ ਤਕਸੀਮ ਕੀਤੇ ਗਏ।ਸਕੂਲ ਦੇ ਮੁੱਖ ਅਧਿਆਪਕ ਸ੍ਰੀ ਬਲਵੀਰ ਚੰਦ ਜੀ ਨੇ ਤਿਉਹਾਰਾਂ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਅਤੇ ਸਾਡੀਆਂ ਪੁਰਾਤਨ ਰੀਤਾਂ ਨੂੰ ਕਾਇਮ ਰੱਖਣ ਦਾ ਸੱਦਾ ਦਿੱਤਾ।ਬਲਾਕ ਕੋਆਰਡੀਨੇਟਰ ਮੁਹੰਮਦ ਅਜਾਨ ਨੇ ਬੱਚਿਆਂ ਦੇ ਹੌਸਲੇ ਦੀ ਸਰਾਹਨਾਂ ਕੀਤੀ ਅਤੇ ਅਧਿਆਪਕਾਂ ਦੇ ਯਤਨ ਦੀ ਸਲਾਘਾ ਕੀਤੀ।ਇਸ ਸਮੇਂ ਮੈਡਮ ਅਮਰਜੀਤ ਕੌਰ ਬਧੇਸ਼ਾ,ਸਿੰਦਰਪਾਲ ਕੌਰ,ਸਤਵਿੰਦਰ ਕੌਰ,ਪਰਮਜੀਤ ਕੌਰ,ਜਸਵੀਰ ਸਿੰਘ ਅਤੇ ਜਗਤਾਰ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਤਾ ਪਿਤਾ ਵੀ ਹਾਜਰ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply