Monday, April 6, 2026

ਮਾਤਾ ਚਿੰਤਪੁਰਨੀ ਮੇਲੇ ਦੀ ਸਮਾਪਤੀ ਉਪਰੰਤ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਜਾਵੇਗੀ: ਤੀਕਸ਼ਨ ਸੂਦ

PPN2408201511

ਹੁਸ਼ਿਆਰਪੁਰ, 24 ਅਗਸਤ (ਸਤਵਿੰਦਰ ਸਿੰਘ) – ਮਾਤਾ ਚਿੰਤਪੁਰਨੀ ਮੇਲੇ ਦੇ ਸਬੰਧ ਵਿੱਚ ਲਗਾਏ ਗਏ ਲੰਗਰਾਂ ਦੀਆਂ ਕਮੇਟੀਆਂ ਦੇ ਨੁਮਾਇੰਦਿਆਂ, ਸਮਾਜਸੇਵੀ ਸੰਸਥਾਵਾਂ ਅਤੇ ਸਬੰਧਤ ਵਿਭਾਗ ਦੇ ਮੁੱਖੀਆਂ ਨਾਲ ਮੇਲੇ ਦੀ ਸਮਾਪਤੀ ਉਪਰੰਤ ਸਫ਼ਾਈ ਸਬੰਧੀ ਦਫਤਰ ਨਗਰ ਨਿਗਮ ਦੇ ਮੀਟਿੰਗ ਹਾਲ ਵਿਖੇ ਅੱਜ ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਕਮਿਸ਼ਨਰ ਨਗਰ ਨਿਗਮ ਸ੍ਰੀ ਅਨੰਦ ਸਾਗਰ ਸ਼ਰਮਾ, ਮੇਅਰ ਨਗਰ ਨਿਗਮ ਸ੍ਰੀ ਸ਼ਿਵ ਸੂਦ, ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ ਅਤੇ ਸੀਨੀਅਰ ਭਾਜਪਾ ਆਗੂ ਜਗਤਾਰ ਸਿੰਘ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਤੀਕਸ਼ਨ ਸੂਦ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੀ ਸਮਾਪਤੀ ਉਪਰੰਤ ਉਨ੍ਹਾਂ ਵੱਲੋਂ ਲੰਗਰ ਸਥਾਨਾਂ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕੀਤਾ ਗਿਆ ਜਿਸ ਵਿੱਚ ਪਾਇਆ ਗਿਆ ਕਿ ਲੰਗਰ ਵਾਲੀਆਂ ਥਾਵਾਂ ਦੇ ਆਲੇ-ਦੁਆਲੇ ਕਾਫ਼ੀ ਕੂੜਾ-ਕਰਕਟ, ਅਣ-ਵਰਤਿਆ ਜਾਂ ਜੂਠਾ ਭੋਜਣ ਇਧਰ-ਉਧਰ ਖਿਲਰਿਆ ਪਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ ਹਦੂਦ ਵਿੱਚ ਪੈਂਦੇ ਏਰੀਏ ਦੀ ਸਫ਼ਾਈ ਨਿਗਮ ਦੇ ਕਰਮਚਾਰੀਆਂ ਵੱਲੋਂ ਕੀਤੀ ਜਾਵੇਗੀ ਅਤੇ ਬਾਕੀ ਏਰੀਏ ਵਿੱਚ ਲੰਗਰ ਲਗਾਉਣ ਵਾਲੀਆਂ ਕਮੇਟੀਆਂ, ਪਿੰਡਾਂ ਦੀਆਂ ਪੰਚਾਇਤਾਂ ਅਤੇ ਸਵੈਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਇਹ ਟੀਮਾਂ 25 ਅਗਸਤ ਨੂੰ ਸਵੇਰੇ 8 ਵਜੇ ਧੋਬੀਘਾਟ ਤੋਂ ਰਵਾਨਾ ਕੀਤੀਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਇਕੱਤਰ ਕੀਤੇ ਗਏ ਕੂੜਾ-ਕਰਕਟ ਨੂੰ ਖੱਡਾਂ ਵਿੱਚ ਸੁੱਟਣ ਦੀ ਬਜਾਏ ਪਿੱਪਲਾਂਵਾਲਾ ਵਿਖੇ ਬਣੇ ਕੂੜਾ-ਕਰਕਟ ਦੇ ਡੰਪ ਵਿੱਚ ਸੁੱਟਿਆ ਜਾਵੇਗਾ।ਇਸ ਮੌਕੇ ਸ੍ਰੀ ਸੂਦ ਨੇ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ ਅਤੇ ਲੰਗਰ ਕਮੇਟੀਆਂ ਵੱਲੋਂ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਵੀ ਕੀਤਾ।ਮੀਟਿੰਗ ਦੌਰਾਨ ਹਾਜ਼ਰ ਸਵੈਸੇਵੀ ਸੰਸਥਾਵਾਂ ਅਤੇ ਲੰਗਰ ਕਮੇਟੀਆਂ ਵੱਲੋਂ ਸਾਫ਼-ਸਫ਼ਾਈ ਸਬੰਧੀ ਆਪਣੇ ਸੁਝਾਅ ਵੀ ਦਿੱਤੇ ਗਏ। ਹੋਰਨਾਂ ਤੋਂ ਇਲਾਵਾ ਕਾਰਜਸਾਧਕ ਅਫ਼ਸਰ ਰਮੇਸ਼ ਕੁਮਾਰ, ਉਪ ਚੇਅਰਮੈਨ ਮਾਰਕੀਟ ਕਮੇਟੀ ਵਿਜੇ ਪਠਾਨੀਆ, ਰਾਮਦੇਵ ਯਾਦਵ, ਯੂਥ ਆਗੂ ਭਾਜਪਾ ਨਿਤਿਨ ਗੁਪਤਾ ਨੰਨੂ, ਵਿਨੋਦ ਪਰਮਾਰ, ਸਵਦੇਸ਼ੀ ਜਾਗਰਣ ਮੰਚ ਕ੍ਰਿਸ਼ਨ ਸ਼ਰਮਾ, ਵਿਜੇ ਸੂਦ, ਵੱਖ-ਵੱਖ ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ, ਨਗਰ ਨਿਗਮ ਦੇ ਕੌਂਸਲਰ ਅਤੇ ਸਬੰਧਤ ਕਰਮਚਾਰੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply