
ਸੰਦੌੜ, 25 ਅਗਸਤ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਦਸੌਂਧਾ ਸਿੰਘ ਵਾਲਾ ਵਿਖੇ ਜ਼ਿਲ੍ਹਾ ਸਾਂਝ ਸੁਸਾਇਟੀ ਸੰਗਰੂਰ ਵੱਲੋਂ ਐਸ. ਪੀ ਸ: ਸਤਨਾਮ ਸਿੰਘ ਅਤੇ ਪੁਲਿਸ ਸਾਂਝ ਕੇਂਦਰ ਮਲੇਰਕੋਟਲਾ ਦੇ ਇੰਚਾਰਜ ਅਤੇ ਪੁਲਿਸ ਉੱਪ ਕਪਤਾਨ ਸ੍ਰੀ ਵਿਲਿੀਅਮ ਜੇਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੁਲਿਸ ਪਬਲਿਕ ਸਾਂਝ ਹਿੱਤ ਇੱਕ ਜਾਗਰੂਕਤਾ ਸਮਾਗਮ ਸਕੂਲ ਦੇ ਲਾਇਬ੍ਰੇਰੀ ਹਾਲ ਵਿੱਚ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ: ਜੋਗਿੰਦਰ ਸਿੰਘ ਐਸ. ਆਈ. ਨੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਦੇ ਖ਼ਿਲਾਫ ਸੁਚੇਤ ਕੀਤਾ ਅਤੇ ਨਸ਼ਿਆਂ ਆਦਿ ਦੀਆਂ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਆ।ਉਨ੍ਹਾਂ ਆਵਾਜਾਈ ਦੇ ਸਾਧਨਾਂ ਪ੍ਰਤੀ ਵਿਦਿਆਰਥੀਆਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਰੋਜ਼ਾਨਾਂ ਸੇਂਕੜੇ ਕੀਮਤੀ ਜਾਨਾਂ ਆਵਾਜਾਈ ਦੌਰਾਨ ਵਰਤੀਆਂ ਗਈਆਂ ਅਣਗਿਹਲੀਆਂ ਦੀ ਭੇਂਟ ਚੜ੍ਹ ਜਾਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕੁੱਖ ਵਿੱਚ ਧੀ ਬਚਾਉਣ ਲਈ ਲਾਮਬੰਦ ਹੋਣਾ ਦਾ ਵੀ ਸੱਦਾ ਦਿੱਤਾ। ਇਸ ਮੌਕੇ ਸਕੂਲ ਮੁਖੀ ਸ: ਗੁਰਮੇਲ ਸਿੰਘ ਰਛੀਨ, ਸਮੂਹ ਸਟਾਫ ਤੇ ਹੌਲਦਾਰ ਹਰਪ੍ਰੀਤ ਸਿੰਘ ਤੋਂ ਇਲਾਵਾ ਸਾਬਕਾ ਸਰਪੰਚ ਬਲਵਿੰਦਰ ਸਿੰਘ, ਗਿਆਨੀ ਹਰਜਿੰਦਰ ਸਿੰਘ, ਟਹਿਲ ਸਿੰਘ, ਨਾਹਰ ਸਿੰਘ ਸਿੱਧੂ, ਸਾਬਕਾ ਪੰਚ ਉਜਾਗਰ ਸਿੰਘ ਆਦਿ ਪਤਵੰਤੇ ਹਾਜ਼ਰ ਸਨ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media