ਨਵੀਂ ਦਿੱਲੀ, 25 ਅਗਸਤ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਲੇ ਵਰ੍ਹੇ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੀ ਵਿਸ਼ੇਸ਼ ਪ੍ਰੋਗਰਾਮਾਂ ਦੀ ਲੜੀ ਅਧੀਨ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੀ ਬਲਾਕ, ਹਰੀ ਨਗਰ ਘੰਟਾਘਰ ਵਿਖੇ ਐਤਵਾਰ, 30 ਅਗਸਤ ਸਵੇਰੇ 9.30 ਵਜੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਤੇ ਭਾਈ ਅਨਮੋਲ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਹਰਜੋਤ ਸਿੰਘ ਜ਼ਖਮੀ (ਜਲੰਧਰ) ਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਕੀਰਤਨੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਅਤੇ ਹਜ਼ੂਰੀ ਢਾਡੀ ਗੁ. ਸੀਸਗੰਜ ਸਾਹਿਬ ਭਾਈ ਅਮਰਿੰਦਰ ਸਿੰਘ ਤਾਲਬ ਢਾਡੀ ਪ੍ਰਸੰਗ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਨ੍ਹਾਂ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਵਰਤਮਾਨ ਮੈਂਬਰ ਜ. ਅਵਤਾਰ ਸਿੰਘ ਹਿਤ ਸਹਿਤ ਦਿੱਲੀ ਗੁਰਦੁਆਰਾ ਕਮੇਟੀ ਦੇ ਹੋਰ ਮੁਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media