Sunday, August 9, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਬੁੱਲ੍ਹਾ ਅਤੇ ਮਿਰਚ-ਮਸਾਲਾ ਦਾ ਮੰਚਨ

PPN2508201515 PPN2508201516ਅੰਮ੍ਰਿਤਸਰ, 25 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿੰਘ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਰੰਗ-ਮੰਚ ਨੂੰ ਪਹਿਲਾਂ ਨਾਲੋਂ ਹੋਰ ਪ੍ਰੋਤਸਾਹਿਤ ਕੀਤੇ ਜਾਣ ਲਈ ਵਾਈਸ-ਚਾਂਸਲਰ, ਪ੍ਰੋ. ਅਜਾਇਬ ਸਿੰਘ ਬਰਾੜ ਵੱਲੋਂ ਅੰਮ੍ਰਿਤਸਰ ਦੀਆਂ ਸੰਸਥਾਵਾਂ ਪੰਜਾਬ ਨਾਟ ਸ਼ਾਲਾ ਅਤੇ ਮੰਚ ਰੰਗ-ਮੰਚ ਨੂੰ ਇਕ-ਇਕ ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਫੈਸਲਾ ਲਿਆ ਹੈ। ਇਸ ਸੰਦਰਭ ਵਿਚ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਿਸ਼ੇਸ਼ ਸਮਾਗਮਾਂ ਵਿਚ ਦੋ ਉੱਘੇ ਨਾਟਕ ਬੁੱਲ੍ਹਾ ਅਤੇ ਮਿਰਚ-ਮਸਾਲਾ ਦਾ ਮੰਚਨ ਕੀਤਾ ਗਿਆ।
ਸਮਾਗਮ ਮੌਕੇ ਪ੍ਰੋ. ਅਜਾਇਬ ਸਿੰਘ ਬਰਾੜ ਨੇ ਪ੍ਰਧਾਨਗੀ ਕੀਤੀ।ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ, ਡਾ. ਜਗਜੀਤ ਕੌਰ ਨੇ ਮੁੱਖ ਮਹਿਮਾਨ ਅਤੇ ਹੋਰਨਾਂ ਦਾ ਸਵਾਗਤ ਕੀਤਾ। ਇਸ ਮੌਕੇ ਬੁੱਲ੍ਹਾ ਨਾਟਕ ਦੇ ਲੇਖਕ ਕੇਵਲ ਧਾਲੀਵਾਲ ਤੇ ਡਾਇਰੈਕਟਰ ਸ਼ਾਹੀਦ ਨਦੀਮ ਅਤੇ ਮੰਚ-ਰੰਗਮੰਚ ਨਾਟਕ ਦੇ ਲੇਖਕ ਜਤਿੰਦਰ ਬਰਾੜ ਤੇ ਡਾਇਰੈਕਟਰ ਨਰਿੰਦਰ ਸਾਂਘੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਸ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾਟਕਾਂ ਦਾ ਆਨੰਦ ਮਾਣਿਆ।
ਪ੍ਰੋ. ਬਰਾੜ ਨੇ ਕਿਹਾ ਕਿ ਹੱਸਣਾ ਤੇ ਖੇਡਣਾ ਮਨ ਦਾ ਚਾਉ ਹੈ, ਇਸ ਲਈ ਵਿਦਿਆਰਥੀਆਂ ਨੂੰ ਰਸਮੀ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਚ ਵੀ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਭਿਆਚਾਰਕ ਗਤੀਵਿਧੀਆਂ ਵਿਚ ਦੇਸ਼ ਦੀਆਂ ਮੋਢੀ ਯੂਨੀਵਰਸਿਟੀਆਂ ਵਿਚ ਸ਼ਾਮਿਲ ਹੈ ਅਤੇ ਅਜਿਹੀਆਂ ਗਤੀਵਿਧੀਆਂ ਹੋਰ ਵੀ ਉਤਸ਼ਾਹਿਤ ਕੀਤੀਆਂ ਜਾਣਗੀਆਂ। ਉਨ੍ਹਾਂ ਇਸ ਮੌਕੇ ਇਨ੍ਹਾਂ ਉੱਘੇ ਨਾਟਕਾਰਾਂ ਅਤੇ ਲੇਖਕਾਂ ਨੂੰ ਸਨਮਾਨਿਤ ਵੀ ਕੀਤਾ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply