Tuesday, April 28, 2026

 ‘ਫ਼ਖਰ-ਏ-ਕੌਮ’ਦਾ ਦਿੱਤਾ ਅਵਾਰਡ ਵਾਪਸ ਨਹੀਂ ਲਿਆ ਜਾ ਸਕਦਾ- ਸਿੰਘ ਸਾਹਿਬ

Giani-Gurbachan-Singh1
ਅੰਮ੍ਰਿਤਸਰ, 26 ਅਗਸਤ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਮੁੱਖ ਮੰਤਰੀ ਸz. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ਐਵਾਰਡ ਵਾਪਸ ਨਹੀਂ ਲਿਆ ਜਾ ਸਕਦਾ।ਅੱਜ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਉਨਾਂ ਕਿਹਾ ਕਿ ਜੋ ਸਿੱਖ ਜਥੇਬੰਦੀਆਂ ਪ੍ਰਕਾਸ਼ ਸਿੰਘ ਬਾਦਲ ਨੂੰ ”ਫ਼ਖਰ-ਏ-ਕੌਮ” ਦਾ ਦਿੱਤਾ ਐਵਾਰਡ ਵਾਪਸ ਲੈਣ ਬਾਰੇ ਕਹਿੰਦੀਆਂ ਹਨ, ਇਹ ਐਵਾਰਡ ਇਕੱਲੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਹੀਂ, ਬਲਕਿ ਤਖ਼ਤ ਸਾਹਿਬਾਨਾਂ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਸਰਬ-ਸੰਮਤੀ ਨਾਲ ਫੈਸਲਾ ਕਰਕੇ ਦਿੱਤਾ ਗਿਆ ਹੈ।ਇਸ ਲਈ ਇਸ ਉਪਰ ਕੋਈ ਕਿੰਤੂ-ਪ੍ਰੰਤੂ ਨਹੀਂ ਕੀਤਾ ਜਾ ਸਕਦਾ।
ਸਿੰਘ ਸਾਹਿਬ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਕੇਸ ਬਾਰੇ ਕਿਹਾ ਕਿ ਜਥੇਬੰਦੀਆਂ ਆਪਣੇ ਵੱਲੋਂ ਕੋਈ ਚੋਟੀ ਦਾ ਵਕੀਲ ਉਨਾਂ ਨੂੰੰ ਦੇਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਵੀ ਇੱਕ ਚੋਟੀ ਦਾ ਵਕੀਲ ਲੈ ਕੇ ਇਸ ਕੇਸ ਸਬੰਧੀ ਦੋਨਾਂ ਵਕੀਲਾਂ ਨਾਲ ਵਿਚਾਰ ਵਟਾਂਦਰਾ ਕਰਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨਾਂ ਕਿਹਾ ਕਿ ਉਹ ਤਾਂ ਸ਼ੁਰੂ ਤੋਂ ਹੀ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨਸ਼ੀਲ ਹਾਂ ਅਤੇ ਰਹਿਣਗੇ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply