Saturday, September 26, 2026

ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਹੋਈ

PPN2608201501

ਪੱਟੀ, 26 (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੀਰ ਬਾਬਾ ਪੀਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਮੀਟਿੰਗ ਪੀਰ ਬਾਬਾ ਦੀ ਦਰਗਾਹ ‘ਤੇ ਹੋਈ।ਜਿਸ ਵਿੱਚ ਸਮੂਹ ਮੈਂਬਰਾਂ ਨੇ ਸ਼ਿਰਕਤ ਕੀਤੀ।ਇਸ ਮੌਕੇ ‘ਤੇ ਕਮੇਟੀ ਮੈਂਬਰਾਂ ਨੇ ਬੀਤੇ ਦਿਨੀਂ ਪੀਰ ਬਾਬਾ ਪੀਰਾ ਸਾਹਿਬ ਦੇ ਮਨਾਏ ਗਏ ਮੇਲੇ ਨੂੰ ਕਾਮਯਾਬ ਬਣਾਉਣ ਲਈ ਸਹਿਯੋਗ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ ਗਿਆ।ਉਪਰੰਤ ਸਰਬਸੰਮਤੀ ਨਾਲ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ ਗਈ।ਇਸ ਮੌਕੇ ਮੁਖਤਿਆਰ ਸਿੰਘ ਨੂੰ ਪ੍ਰਧਾਨ ਅਤੇ ਭਾਊ ਬਲਵੰਤ ਸਿੰਘ ਖਾਰੇ ਵਾਲੇ ਨੂੰ ਚੇਅਰਮੈਨ ਚੁਣਿਆ ਗਿਆ।ਇਸ ਤੋਂ ਇਲਾਵਾ ਕਸ਼ਮੀਰ ਸਿੰਘ ਉੱਪ ਪ੍ਰਧਾਨ, ਡਾ: ਜਗਤਾਰ ਸਿੰਘ ਬੱਬੀ ਨੂੰ ਸੈਕਟਰੀ ਅਤੇ ਲਖਵਿੰਦਰ ਸਿੰਘ ਲੱਖਾ ਨੂੰ ਕੈਸ਼ੀਅਰ ਚੁਣਿਆ ਗਿਆ।ਇਸ ਦੌਰਾਨ ਲਖਵਿੰਦਰ ਸਿੰਘ ਖਹਿਰਾ, ਜਸਪਾਲ ਸਿੰਘ ਬੱਟੂ ਸ਼ਾਹ, ਤਰਲੋਕ ਚੰਦ, ਗੇਜਾ ਸਿੰਘ, ਪ੍ਰਸ਼ੋਤਮ ਲਾਲ, ਹਰਜੀਤ ਸਿੰਘ, ਰੂਪ ਸਿੰਘ, ਭਗਵੰਤ ਸਿੰਘ, ਬਲਕਾਰ ਸਿੰਘ ਕਹੀਆਂ ਵਾਲੇ, ਸੁਖਦੇਵ ਸਿੰਘ ਰਾੜ੍ਹੀਆ, ਰਾਜਵਿੰਦਰ ਸਿੰਘ ਰਾਜਾ, ਵਿਜੇ ਸ਼ਰਮਾ ਵਪਾਰੀ, ਸੁਰਿੰਦਰ ਕੁਮਾਰ, ਅਮਨਦੀਪ ਸਿੰਘ ਦੀਪੂ, ਗੁਰਮੇਜ ਸਿੰਘ, ਬਲਵੀਰ ਸਿੰਘ ਕਹੀਆਂ ਵਾਲੇ, ਮਾਨ ਸਿੰਘ, ਸੁਖਜੀਤ ਸਿੰਘ ਅਤੇ ਕਰਨਪ੍ਰੀਤ ਸਿੰਘ ਨੂੰ ਮੈਂਬਰ ਚੁਣਿਆ ਗਿਆ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …

Leave a Reply