ਅੰਮ੍ਰਿਤਸਰ, 26 ਅਗਸਤ (ਚਰਨਜੀਤ ਸਿੰਘ ਛੀਨਾ, ਸੁਖਬੀਰ ਸਿੰਘ ਖੁਰਮਨੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ (ਇਸਤਰੀ-ਪੁਰਸ਼) ਤੇ ਐਗਜ਼ੀਕਿਊਟਿਵ ਬੋਰਡ ਦੀ ਸਾਲਾਨਾ ਜਨਰਲ ਇਕੱਤਰਤਾ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਸਬੰਧਤ ਕਾਲਜਾਂ ਦੇੇ ਪ੍ਰਿੰਸੀਪਲ ਇਸ ਮੀਟਿੰਗ ਦੇ ਮੈਂਬਰ ਸਨ।
ਯੂਨੀਵਰਸਿਟੀ ਦੇ ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਇਸ ਮੌਕੇ ਕਿਹਾ ਕਿ ਯੂਨੀਵਰਸਿਟੀ ਤੇ ਸਬੰਧਤ ਕਾਲਜਾਂ ਵਿਚ ਖੇਡਾਂ ਦੇ ਹੋਰ ਵਿਕਾਸ ਲਈ ਯੂਨੀਵਰਸਿਟੀ ਵੱਲੋਂ ਅਹਿਮ ਕਦਮ ਚੁੱਕੇ ਜਾਣਗੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ (ਇਸਤਰੀ-ਪੁਰਸ਼) ਦੇ ਸਕੱਤਰ, ਡਾ. ਐਚ.ਐਸ. ਰੰਧਾਵਾ ਨੇ ਪਿਛਲੇ ਵਰ੍ਹੇ ਦੌਰਾਨ ਯੂਨੀਵਰਸਿਟੀ ਵੱਲੋਂ ਇੰਟਰਵਰਸਿਟੀ ਟੂਰਨਾਮੈਂਟ, ਨੈਸ਼ਨਲ ਤੇ ਇੰਟਰਨੈਸ਼ਨਲ ਪੱਧਰ ‘ਤੇ ਕੀਤੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਮੌਕੇ ਪ੍ਰੋ. ਆਰ.ਕੇ. ਮਹਾਜਨ, ਡੀਨ, ਕਾਲਜ ਵਿਕਾਸ ਕੌਂਸਲ ਅਤੇ ਪ੍ਰੋ. ਏ.ਐਸ. ਸਿੱਧੂ, ਡੀਨ, ਵਿਦਿਆਰਥੀ ਭਲਾਈ ਵਿਸ਼ੇਸ਼ ਤੌਰ ‘ਤੇ ਹਾਜ਼ਰ।
ਇਸ ਮੌਕੇ ਐਸ.ਐਸ.ਐਮ. ਕਾਲਜ, ਦੀਨਾ ਨਗਰ ਦੇ ਪ੍ਰਿੰਸੀਪਲ ਡਾ. ਆਰ.ਕੇ. ਤੁਲੀ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ (ਪੁਰਸ਼) ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਪ੍ਰਿੰਸੀਪਲ ਡਾ. ਜੀ.ਐਸ. ਸਮਰਾ ਨੂੰ ਉਪ-ਪ੍ਰਧਾਨ ਵਜੋਂ ਸੈਸ਼ਨ 2015-16 ਲਈ ਚੁਣਿਆ ਗਿਆ।
ਖਾਲਸਾ ਕਾਲਜ ਫਾਰ ਵਿਮਨ, ਅੰਮ੍ਰਿਤਸਰ ਦੇ ਪ੍ਰਿੰਸੀਪਲ, ਡਾ. ਸੁਖਬੀਰ ਕੌਰ ਮਾਹਲ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਪੋਰਟਸ ਕਮੇਟੀ (ਇਸਤਰੀ) ਦੇ ਪ੍ਰਧਾਨ ਅਤੇ ਲਾਇਲਪੁਰ ਖਾਲਸਾ ਕਾਲਜ ਫਾਰ ਵਿਮਨ, ਜਲੰਧਰ ਦੇ ਪ੍ਰਿੰਸੀਪਲ, ਡਾ. ਕੁਲਦੀਪ ਕੌਰ ਨੂੰ ਉਪ-ਪ੍ਰਧਾਨ ਵਜੋਂ ਸੈਸ਼ਨ 2015-16 ਲਈ ਚੁਣਿਆ ਗਿਆ।
Check Also
ਖ਼ਾਲਸਾ ਕਾਲਜ ਵੱਲੋਂ ਤਿਰੰਗਾ ਰੈਲੀ, ਰਾਸ਼ਟਰੀ ਝੰਡੇ-ਤਿਰੰਗੇ ਦੀ ਮਹੱਤਤਾ ਪ੍ਰਤੀ ਕੀਤਾ ਜਾਗਰੂਕ
ਅੰਮ੍ਰਿਤਸਰ, 21 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖ਼ਾਲਸਾ ਕਾਲਜ ਵਿਖੇ ਦੇਸ਼-ਵਿਆਪੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ …
Punjab Post Daily Online Newspaper & Print Media