
ਹਰਸ਼ਾ ਛੀਨਾ, 26 ਅਗਸਤ (ਪ.ਪ) ਸਕੂਲੀ ਵਿਦਿਆਰਥੀਆਂ ਨੂੰ ਬਿਜਲੀ ਦੀ ਬੱਚਤ ਸੰਬੰਧੀ ਜਾਗਰੂਕ ਕਰਨ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ਼ ਹਰਸ਼ਾ ਛੀਨਾਂ ਵਿਖੇ ਡਿਪਟੀ ਮੁੱਖ ਇੰਜੀਨੀਅਰ ਡੀ.ਐਸ.ਐਮ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਾਇਕ ਕਾਰਜਕਾਰੀ ਇੰਜੀਨੀਅਰ ਡੀ.ਐਸ.ਐਮ ਸੈੱਲ ਦੀ ਨਿਗਰਾਨੀ ਹੇਠ ‘ਬਿਜਲੀ ਬੱਚਤ ਕਿਉੇਂ ਅਤੇ ਕਿਵੇਂ’ ਵਿਸ਼ੇ ‘ਤੇ ਸੈਮੀਨਾਰ ਅਤੇ ਪੇਪਰ ਰੀਡਿੰਗ ਮੁਕਾਬਲਾ ਕਰਵਾਇਆ ਗਿਆ।ਪ੍ਰਿੰਸੀਪਲ ਰੇਖਾ ਮਹਾਜਨ ਦੀ ਅਗਵਾਈ ‘ਚ ਹੋਏ ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਬਿਜਲੀ ਦੀ ਬੱਚਤ ਸੰਬੰਧੀ ਆਪਣੇ-ਆਪਣੇ ਵਿਚਾਰ ਪੇਸ਼ ਕਰਦਿਆਂ ਸੱਦਾ ਦਿੱਤਾ ਕਿ ਵਿਦਿਆਰਥੀ ਆਪਣੇ ਘਰਾਂ ‘ਚ ਬਿਜਲੀ ਦੀ ਬੱਚਤ ਕਰਨ ਲਈ ਵੱਧ ਤੋਂ ਵੱਧ ਸੀ.ਐਫ.ਐਲ ਲਾਈਟਾਂ ਲਗਾਉਣ ਲਈ ਆਪਣੇ ਪਰਿਵਾਰ ਅਤੇ ਇਲਾਕਾ ਵਾਸੀਆਂ ਨੂੰ ਪ੍ਰੇਰਿਤ ਕਰਨ।ਇਸ ਮੌਕੇ ਕਰਵਾਏ ਗਏ ਮੁਕਾਬਲਿਆਂ ਵਿੱਚ ਰਮਨਦੀਪ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਜਾ ਅਤੇ ਗੁਰਸ਼ਰਨਜੀਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਹਾਇਕ ਕਾਰਜਕਾਰੀ ਇੰਜੀਨੀਅਰ ਸਤਨਾਮ ਸਿੰਘ ਅਤੇ ਪਿ੍ਰੰਸੀਪਲ ਰੇਖਾ ਮਹਾਜਨ ਵੱਲੋਂ ਸਰਟੀਫਿਕੇਟ ਤੇ ਸੀ.ਐਫ.ਐਲ ਬੱਲਬ ਇਨਾਮ ਵਜੋਂ ਦਿੱਤੇ ਗਏ। ਇਸ ਅਵਸਰ ‘ਤੇ ਚੇਅਰਮੈਨ ਤਲਵਿੰਦਰ ਸਿੰਘ ਛੀਨਾ, ਸਰਪੰਚ ਕੰਵਲਸ਼ਮਸੇਰ ਸਿੰਘ, ਡਾ. ਰਜਿੰਦਰ ਸਿੰਘ, ਇਕਬਾਲ ਸਿੰਘ, ਗੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਸ਼ੋਕ ਕੁਮਾਰ, ਜਗਜੀਤ ਸਿੰਘ, ਅਮਨ ਵਾਲੀਆ ਅਤੇ ਸਾਰਿਕਾ ਆਦਿ ਹਾਜਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼
ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …
Punjab Post Daily Online Newspaper & Print Media