
ਭਿੱਖੀਵਿੰਡ, 27 ਅਗਸਤ (ਕੁਲਵਿੰਦਰ ਕੰਬੋਕੇ)- ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਸ਼ਹੀਦ ਬਾਬਾ ਸੁੱਖਾ ਸਿੰਘ ਜੀ, ਮਹਿਤਾਬ ਸਿੰਘ ਜੀ ਦਾ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ।ਇਸ ਅਸਥਾਨ ਦੀ ਸੇਵਾ ਕਰਵਾ ਰਹੇ ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆਂ ਨੇ ਦੱਸਿਆ ਕਿ ਇਹ ਸਲਾਨਾ ਜੋੜ ਮੇਲਾ ਹਰ ਸਾਲ ਦੀ ਤਰਾਂ ਇਸ ਵਾਰ ਵੀ 21-22 ਭਾਦਰੋਂ ਦਿਨ ਐਤਵਾਰ ਅਤੇ ਸੋਮਵਾਰ ਨੂੰ ਸੂਰਬੀਰਾਂ ਵਲੋਂ ਮੱਸੇ ਰੰਘੜ ਦਾ ਸਿਰ ਵੱਢ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਯਾਦ ਕਰਵਾਉਣ ਦੀ ਖੁਸ਼ੀ ਵਿੱਚ ਮਨਾਇਆ ਜਾਵੇਗਾ।ਜਿਸ ਦੌਰਾਨ ਵਿੱਚ ਉੱਚ ਕੋਟੀ ਦੇ ਕਵੀਸ਼ਰ, ਕਥਾਵਾਚਕ ਪਹੁੰਚ ਰਹੇ ਹਨ।ਬਾਬਾ ਸੁਰਜੀਤ ਸਿੰਘ ਕੈਰੋਂ ਵਾਲਿਆਂ ਵਲੋਂ ਸਮੂੰਹ ਸੰਗਤਾਂ ਨੂੰ ਮੇਲੇ ਵਿੱਚ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ ਕਿ ਸੰਗਤਾਂ ਪਰਿਵਾਰਾਂ ਸਮੇਤ ਜੋੜ ਮੇਲੇ ਵਿੱਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media