
ਬਠਿੰਡਾ, 27 ਅਗਸਤ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਗਿਆ ।ਇਸ ਇਮਤਿਹਾਨ ਲਈ ਰਿਟਾਇਰਡ ਇੰਜ.ਚਰਨਜੀਤ ਸਿੰਘ ਅਤੇ ਲਵਪ੍ਰੀਤ ਸਿੰਘ ਵੱਲੋਂ ਬਤੌਰ ਨਿਗਰਾਨ ਡਿਊਟੀ ਨਿਭਾਈ ਗਈ ।ਇਹ ਇਮਤਿਹਾਨ ਸਕੂਲ ਦੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਅਤੇ ਵਾਇਸ ਪ੍ਰਿੰਸੀਪਲ ਮੈਡਮ ਸ਼ਿੰਦਰਪਾਲ ਕੌਰ ਦੀ ਮੌਜੂਦਗੀ ਵਿੱਚ ਲਿਆ ਗਿਆ । ਇਸ ਵਿੱਚ ਸੀਨੀਅਰ ਗਰੁੱਪ ਦੇ 55 ਅਤੇ ਜੂਨੀਅਰ ਗਰੁੱਪ ਦੇ 125 ਬੱਚਿਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ।ਇਸ ਦੌਰਾਨ ਹੋਰਨਾਂ ਤੋਂ ਇਲਾਵਾ ਬਰਮਜੀਤ ਸਿੰਘ, ਮੈਡਮ ਸੁਖਦੇਵ ਕੌਰ ਅਤੇ ਮੈਡਮ ਸੁਖਜੀਤ ਕੌਰ ਵੀ ਹਾਜ਼ਰ ਸਨ ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media