Tuesday, April 7, 2026

ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ

ਪਟਿਆਲਾ ‘ਚ ਪਰਸ਼ੂ ਰਾਮ ਦੀ ਥਾਂ ‘ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਚੇਅਰ ਸਥਾਪਿਤ ਕਰਨ ਦੀ ਮੰਗ

PPN2708201506

ਸੰਦੌੜ/ ਮਾਲੇਰਕੋਟਲਾ, 27 ਅਗਸਤ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕਾਲਜ ਵਿਖੇ ਵਿਦਿਆਰਥੀਆਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਪਰਸ਼ੂ ਰਾਮ ਦੀ ਥਾਂ ਤੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੀ ਚੇਅਰ ਸਥਾਪਿਤ ਕੀਤੀ ਜਾਣ ਦੀ ਮੰਗ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਸੇਖਾ, ਜਸਪ੍ਰੀਤ ਕੌਰ ਤੇ ਸੁਖਦੀਪ ਸਿੰਘ ਨੇ ਕਿਹਾ ਸ਼ਹੀਦ ਕਰਤਾਰ ਸਿੰਘ ਸਰਾਭਾ ਗਦਰ ਲਹਿਰ ਦਾ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾ ਲਾ ਲੈਣ ਵਾਲਾ ਨੌਜਵਾਨ ਸੀ। ਉਸਨੇ 13 ਸਾਲ ਦੀ ਉਮਰ ਵਿੱਚ ਹਵਾਈ ਜ਼ਹਾਜ ਚਲਾਉਣ ਤੇ ਉਸਨੂੰ ਠੀਕ ਕਰਨਾ ਸਿੱਖ ਲਿਆ ਸੀ ਅਤੇ ਅਮਰੀਕਾ ਵਿੱਚ ਭਾਰਤੀਆਂ ਨੂੰ ਮੁਰਦਾ ਫੂਕਣ, ਪੱਗ ਬੰਨਣ ਦਾ ਅਧਿਕਾਰ ਲੈ ਕੇ ਦਿੱਤੇ। ਉਹਨਾਂ ਕਿਹਾ ਕਿ ਪੀ.ਟੀ.ਏ ਫੰਡ ਰੱਦ ਹੋਣਾ ਚਾਹੀਦਾ ਹੈ, ਦਲਿਤ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ ਹੋਣੀ ਚਾਹੀਦੀ ਹੈ। 2.5 ਲੱਖ ਤੋਂ ਘੱਟ ਆਮਦਨ ਵਾਲੇ ਵਿਦਿਆਰਥੀਆਂ ਹਰ ਪੱਧਰ ਦੀ ਸਿੱਖਿਆ ਮੁਫਤ ਕੀਤੀ ਜਾਵੇ ਚਾਹੇ ਉਹ ਕਿਸੇ ਵੀ ਜਾਤ ਜਾਂ ਧਰਮ ਨਾਲ ਸਬੰਧ ਰੱਖਦੇ ਹੋਣ, ਬੱਸ ਪਾਸ ਦੀ ਸਹੂਲਤ ਹਰ ਬੱਸ ਵਿੱਚ ਲਾਗੂ ਕੀਤੀ ਜਾਵੇ, ਯੂਨੀਵਰਸਿਟੀ ਵਲੋੋਂ ਰੀਚੈਕਿੰਗ, ਰੀ-ਅਪੀਅਰ, ਰੀ-ਵੈਲੂਏਸ਼ਨ ਅਤੇ ਕਾਲਜ਼ ਤੋਂ ਕਾਲਜ਼ ਮਾਈਗ੍ਰੇਸਨ ਬੰਦ ਕੀਤੀ ਜਾਵੇ। ਇਸ ਮੌਕੇ ਕਾਲਜ ਕਮਟੀ ਮੈਂਬਰ ਸੰਦੀਪ ਕੌਰ, ਗੁਰਪ੍ਰੀਤ ਸਿੰਘ, ਸੁਖਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਦੀਪ ਸਿੰਘ, ਰਣਜੀਤ ਸਿੰਘ ਅਤੇ ਅਮਨ ਵੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply