
ਅੰਮ੍ਰਿਤਸਰ, 28 ਅਗਸਤ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਰਾਸ਼ਟਰੀ ਖੇਡ ਦਿਵਸ ਬੜੇ ਜੋਸ਼ ਅਤੇ ਉਤਸਾਹ ਨਾਲ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਅਤੇ ਖੇਡ ਸੁਪਰਵਾਈਜ਼ਰ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਨੇ ਮੁੱਖ ਮਹਿਮਾਨ ਦਾ ਸੁਆਗਤ ਕੀਤਾ।ਸਕੂਲ ਦੀ ਬੈਂਡ ਟੀਮ ਵੱਲੋਂ ਸਵਾਗਤੀ ਧੁਨ ਵਜਾ ਕੇ ਉਹਨਾਂ ਨੂੰ ‘ਜੀ ਆਇਆਂ’ ਆਖਿਆ ਗਿਆ।ਸz. ਹਰਮਿੰਦਰ ਸਿੰਘ ਜੀ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਰਸਮੀ ਤੌਰ ਤੇ ਖੇਡ ਦਿਵਸ ਦੇ ਸੰਬੰਧ ਵਿੱਚ ਕਰਵਾਏ ਜਾਣ ਵਾਲੇ ਮੁਕਾਬਲਿਆਂ ਦਾ ਸ਼ੁਭ ਆਰੰਭ ਕੀਤਾ । ਸੱਤਵੀਂ ਜਮਾਤ ਦੀ ਵਿਦਿਆਰਥਣ ਸਨੇਹਦੀਪ ਕੌਰ ਨੇ ਖੇਡਾਂ ਨਾਲ ਸੰਬੰਧਿਤ ਕਵਿਤਾ ਪੇਸ਼ ਕੀਤੀ । ਨੌਵੀਂ ਜਮਾਤ ਦੀ ਅਮਨਦੀਪ ਕੌਰ ਨੇ ਹਾਕੀ ਦੇ ਜਾਦੂਗਰ ਸ਼੍ਰੀ ਧਿਆਨ ਚੰਦ ਦੇ ਜੀਵਨ ਅਤੇ ਖੇਡ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ।ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ ਥ੍ਰੀ-ਲੈਗ ਰੇਸ, ਲੈਮਨ ਰੇਸ, ਅੱਠਵੀਂ ਜਮਾਤ ਲਈ ਬਾਸਕਟ ਬਾਲ ਸਪਾਟਿੰਗ ਅਤੇ ਰੋਪ ਸਕਿਪਿੰਗ, ਨੌਵੀਂ ਜਮਾਤ ਲਈ ਸੈੱਕ ਰੇਸ ਅਤੇ ਬੈਲੂਨ ਰੇਸ, ਦੱਸਵੀਂ ਜਮਾਤ ਲਈ ਸਲੋ ਸਾਈਕਲਿੰਗ ਅਤੇ ਥ੍ਰੈਡ ਐਂਡ ਨੀਡਲ ਰੇਸ, ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਲਈ ਟੱਗ ਆਫ ਵਾਰ ਦੇ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।ਅਧਿਆਪਕਾਂ ਲਈ ਵੀ ਟੱਗ ਆਫ ਵਾਰ ਅਤੇ ਚਾਟੀ ਰੇਸ ਦਾ ਆਯੋਜਨ ਕੀਤਾ ਗਿਆ।ਪ੍ਰਤਿਯੋਗੀਆਂ ਨੇ ਬੜੇ ਉਤਸਾਹ ਨਾਲ ਵੱਧ-ਚੜ੍ਹ ਕੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵੀ ਇਹਨਾਂ ਮੁਕਾਬਲਿਆਂ ਵਿੱਵ ਭਾਗ ਲੈ ਕੇ ਪ੍ਰਤਿਯੋਗੀਆਂ ਦਾ ਹੌਸਲਾ ਵਧਾਇਆ।ਮੁਕਾਬਲਿਆਂ ਦੇ ਅੰਤ ਤੇ ਜੇਤੂ ਪ੍ਰਤਿਯੋਗੀਆਂ ਨੂੰ ਸ. ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਅਤੇ ਮੈਡਮ ਅੰਮ੍ਰਿਤਪਾਲ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।ਸz. ਹਰਮਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਸਰੀਰ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਹੀ ਅਨੇਕਾਂ ਚੰਗੇ ਗੁਣ ਸਿਖਾ ਕੇ ਆਚਰਨ ਦੀ ਉਸਾਰੀ ਕਰਦੀਆਂ ਹਨ।ਇਸ ਲਈ ਉਹਨਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਅੱਜ ਦੇ ਸਮਾਰੋਹ ਵਿੱਚ ਸਕੂਲ ਦੀਆਂ ਮੁੱਖ ਅਧਿਆਪਕਾਵਾਂ ਸ਼੍ਰੀਮਤੀ ਰੇਣੂ ਆਹੂਜਾ, ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਰਵਿੰਦਰ ਨਰੂਲਾ, ਅਧਿਆਪਕ ਸਾਹਿਬਾਨ, ਕੋਚ ਸਾਹਿਬਾਨ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ।
Punjab Post Daily Online Newspaper & Print Media