Tuesday, March 10, 2026

ਰੱਖੜ ਪੁੰਨਿਆ ‘ਤੇ ਅਕਾਲੀਆਂ ਤੇ ਕਾਂਗਰਸ ਨੇ ਇੱਕ ਦੂਜੇ ਨੂੰ ਲਾਏ ਰਗੜੇ- ਆਪ ਦਾ ਚੱਲਿਆ ਜਾਦੂ

ਸਿਆਸੀ ਕਾਨਫਰੰਸਾਂ ਕਾਰਣ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਨੂੰ ਪੇਸ਼ ਆਉਂਦੀਆਂ ਭਾਰੀ ਮੁਸ਼ਕਿਲਾਂ

PPN2908201516

ਰਈਆ, 29 ਅਗਸਤ (ਬਲਵਿੰਦਰ ਸਿੰਘ ਸੰਧੂ) – ਇਤਿਹਾਸਿਕ ਰੱਖੜ ਪੁੰਨਿਆ ਮੇਲਾ ਬਾਬਾ ਬਕਾਲਾ ਸਾਹਿਬ ਵਿਖੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਦੀਆਂ ਕਾਨਫਰੰਸਾਂ ਵਿੱਚ ਅਕਾਲੀਆਂ ਤੇ ਕਾਂਗਰਸ ਨੇ ਇੱਕ ਦੂਜੇ ਨੂੰ ਲਾਏ ਰਗੜੇ, ਜਦ ਕਿ ਆਮ ਆਦਮੀ ਪਾਰਟੀ ਦਾ ਜਾਦੂ ਵੀ ਚੱਲਿਆ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਰਸ਼ਨਾ ਨੂੰ ਆਏ ਸ਼ਰਧਾਲੂਆਂ ਨੇ ਅਪਾਣੀ ਨਰਾਜ਼ਗੀ ਦਾ ਇਜ਼ਹਾਰ ਕਰਦਿਆਂ ਦੱਸਿਆ ਕਿ ਰਾਜਨੀਤਿਕ ਕਾਨਫਰੰਸਾਂ ਹੋਣ ਕਾਰਨ ਮੇਲੇ ਦਾ ਮਾਹੌਲ ਖਰਾਬ ਹੁੰਦਾ ਹੈ, ਇਸ ਲਈ ਮੇਲੇ ‘ਤੇ ਸਿਆਸੀ ਕਾਨਫਰੰਸਾਂ ਨਹੀਂ ਕਰਨੀਆਂ ਚਾਹੀਆਂ। ਸ਼ਰਧਾਲੂਆਂ ਦਾ ਕਹਿਣਾ ਸੀ ਕਿ ਮੇਲੇ ਵਾਲੇ ਦਿਨ ਪੁਲਿਸ ਪ੍ਰਸ਼ਾਸ਼ਨ ਦਾ ਡੰਡਾ ਤੇਜ਼ ਹੋਣ ਕਾਰਨ ਬਾਬਾ ਬਕਾਲਾ ਸਾਹਿਬ ਦੇ ਚਾਰੋ ਪਾਸੇ ਰਸਤੇ ਬੰਦ ਕਰ ਦਿੱਤੇ ਜਾਂਦੇ ਹਨ ਅਤੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੂੰ ਆਉਣ ਜਾਣ ਲਈ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ 2-2 ਕਿਲੋਮੀਟਰ ਪੈਦਲ ਚੱਲ ਕੇ ਆਉਣਾ ਪੈਂਦਾ ਹੈ।ਇਸ ਤੋਂ ਇਲਾਵਾ ਬਲਜੀਤ ਸਿੰਘ ਭੱਟੀ, ਬਲਜੀਤ ਸਿੰਘ ਸ਼ਾਨ ਰਈਆ, ਸ਼ਮਸ਼ੇਰ ਸਿੰਘ, ਪੂਰਨ ਸਿੰਘ, ਮਨਜੀਤ ਸਿੰਘ, ਕੈਪਟਨ ਸਿੰਘ ਆਦਿ ਨੇ ਵੀ ਦੱਬੀ ਜ਼ੁਬਾਨ ਵਿੱਚ ਮੰਨਿਆ ਕਿ ਸਿਆਸੀ ਕਾਨਫਰੰਸਾਂ ਕਾਰਣ ਪਾਵਨ ਤਿਓਹਾਰਾਂ ਮੌਕੇ ਗੁਰੂ ਘਰ ਆਉਣ ਵਾਲੀਆਂ ਸੰਗਤਾਂ ਦੀਆਂ ਨੂੰ ਭਾਰੀ ਮੁਸ਼ਕਿਲਾਂ ਪੇਸ਼ ਆਉਂਦੀਆਂ ਹਨ ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply