Sunday, August 2, 2026

ਪਿੰਡ ਕਲਿਆਣ ਵਿਖੇ ਵੱਡੀ ਗਿਣਤੀ ਵਿਚ ਲੋਕਾਂ ਨੇ ‘ਆਪ’ ਦੀ ਮੈਂਬਰਸ਼ਿਪ ਕੀਤੀ ਹਾਸਲ

PPN3008201505

ਸੰਦੌੜ, 30 ਅਗਸਤ (ਹਰਮਿੰਦਰ ਸਿੰਘ ਭੱਟ)- ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪਣੀਆਂ ਸਰਗਰਮੀਆਂ ਨੂੰ ਤੇਜ਼ ਕਰਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਵਿਚ ਮੈਂਬਰਸ਼ਿਪ ਕਰਨ ਦੇ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪਿੰਡ ਕਲਿਆਣ ਵਿਖੇ ਆਪ ਪਾਰਟੀ ਦੇ ਸਰਕਲ ਕੋਆਰਡੀਨੇਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਮੈਂਬਰਸਿਪ ਕੈਂਪ ਲਗਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪ ਮੁਹਾਰੇ ਆ ਕੇ ਆਮ ਆਦਮੀ ਪਾਰਟੀ ਦੀ ਮੈਂਬਰਸਿਪ ਹਾਸਲ ਕੀਤੀ।ਸਰਕਲ ਕੋਆਰਡੀਨੇਟਰ ਹਰਜੀਤ ਸਿੰਘ ਕਲਿਆਣ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਵਿਚ ਸਾਮਲ ਹੋਣ ਲਈ ਉਤਾਵਲੇ ਹਨ ਅਤੇ ਔਰਤਾਂ, ਨੌਜਵਾਨ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਇਕੱਠੇ ਹੋ ਰਹੇ ਹਨ।ਇਸ ਮੌਕੇ ਲਖਵੀਰ ਸਿੰਘ ਲੱਖੀ, ਘੱਤਰ ਸਿੰਘ, ਕਰਨਵੀਰ ਸਿੰਘ ਗਿੱਲ, ਜਗਦੀਪ ਸਿੰਘ, ਸਤਿਗੁਰ ਸਿੰਘ ਐਸ.ਸੀ ਪ੍ਰਧਾਨ, ਸੁਖਦੀਪ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ, ਗੁਰਚਰਨ ਸਿੰਘ, ਗੁਰਮੀਤ ਸਿੰਘ ਆਦਿ ਹਾਜਰ ਸਨ।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply