
ਮਲੇਰਕੋਟਲਾ (ਸੰਦੌੜ), 30 ਅਗਸਤ (ਹਰਮਿੰਦਰ ਸਿੰਘ ਭੱਟ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਅੰਦਰ ਨਵੀਂ ਸ਼ਕਤੀ ਤੇ ਜੋਸ਼ ਭਰਣ ਲਈ ਹਲਕਾ ਮਾਲੇਰਕੋਟਲਾ ਅੰਦਰ ਜੰਗੀ ਪੱਧਰ ‘ਤੇ ਚਲਾਈ ਗਈ ਮੁਹਿੰਮ ਦੇ ਤਹਿਤ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸਾਬਕਾ ਡੀ.ਜੀ.ਪੀ. ਪਦਮ ਸ਼੍ਰੀ ਇਜ਼ਹਾਰ ਆਲਮ ਵੱਲੋਂ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰਕੇੇ ਪਿੰਡ-ਪਿੰਡ ਸ਼੍ਰੋਮਣੀ ਯੂਥ ਅਕਾਲੀ ਦਲ ਦੇ ਯੂਨਟ ਬਣਾਏ ਗਏ ਹਨ। ਇਸ ਮੁਹਿੰਮ ਦੇ ਤਹਿਤ ਹੁਣ ਤੱਕ ਹਲਕੇ ਦੇ 43 ਪਿੰਡਾਂ ‘ਚ ਯੂਥ ਵਿੰਗ ਦੀਆਂ ਕਮੇਟੀਆਂ ਸਥਾਪਿਤ ਕੀਤੇ ਜਾਣ ਤੋਂ ਬਾਅਦ ਅੱਜ ਪਿੰਡ ਬੁਰਜ ਵਿਖੇ ਲੋਕਾਂ ਵਿਸ਼ੇਸ਼ ਤੌਰ ਤੇ ਨੌਜਵਾਨਾਂ ਦੇ ਭਰਵੇਂ ਇਕੱਠ ਦੌਰਾਨ ਪਿੰਡ ਵਾਸੀਆਂ ਦੀ ਸਹਿਮਤੀ ਨਾਲ ਪਿੰਡ ਦੇ ਨੋਜਵਾਨ ਵਿਚੋਂ ਨਿਯੁੱਕਤ ਕੀਤੇ ਗਏ ਪ੍ਰਧਾਨ ਦਾ ਐਲਾਨ ਕਰਦਿਆਂ ਸਿਰੋਪੇ ਦੇ ਕੇ ਜਿਥੇ ਉੇਸ ਨੂੰ ਸਨਮਾਨਿਤ ਕੀਤਾ ਉਥੇ ਜਨਾਬ ਇਜ਼ਹਾਰ ਆਲਮ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਲੰਬੇਂ ਕੁਰਬਾਨੀਆਂ ਭਰੇ ਇਤਿਹਾਸ ਦਾ ਵਿਸਥਾਰ ਸਹਿਤ ਵਰਣਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਹਰੇਕ ਵਰਗ ਦੀ ਨੁਮਾਇੰਦਗੀ ਕਰਦੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਅੰਦਰ ਅਮਨ-ਸ਼ਾਂਤੀ ਤੇ ਖੁਸ਼ਹਾਲੀ ਲਿਆਉਣ ਲਈ ਜਿਥੇ ਵੱਡੀਆਂ ਲੜਾਈਆਂ ਲੜੀਆਂ ਤੇ ਮੋਰਚੇ ਲਗਾਏ ਉਥੇ ਪੰਜਾਬ ਤੇ ਪੰਜਾਬੀਅਤ ਦੀ ਖੁਸ਼ਹਾਲੀ ਲਈ ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਵਰਗੇ ਹੀਰਿਆਂ ਨੇ ਬਲੀਦਾਨ ਦਿੱਤੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦਾ ਵਿਸਥਾਰ ‘ਚ ਖੁਲਾਸਾ ਕਰਦਿਆਂ ਕਿਹਾ ਕਿ ਪੰਜਾਬ ਨੂੰ ਦੇਸ਼ ਦਾ ਨੰਬਰ ਇੱਕ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਠੋਸ ਉਪਰਾਲੇ ਕਰ ਰਹੀ ਹੈ। ਪਿੰਡ ਪੱਧਰ ‘ਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਿੰਡ ਬੁਰਜ ਦੇ ਨਿਯੁੱਕਤ ਕੀਤੇ ਗਏ ਪ੍ਰਧਾਨ ਬਲਜਿੰਦਰ ਸਿੰਘ ਨੂੰ ਜੈਕਾਰਿਆਂ ਦੀ ਗੂੰਜ ਵਿਚ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਪਤਵੰਤਿਆਂ ਵਿੱਚ ਹਰਵਿੰਦਰ ਸਿੰਘ ਕੋਕੀ, ਹਰਬੰਸ ਸਿੰਘ, ਕੁਲਵੰਤ ਸਿੰਘ, ਚੇਤ ਸਿੰਘ, ਪ੍ਰੀਤਮ ਸਿੰਘ, ਸੁਦਾਗਰ ਖਾਂ, ਰੋਮੀ, ਬੂਟਾ ਖਾਂ, ਗੁਰਬਚਨ ਸਿੰਘ ਮੋਖਾ, ਐਡਵੋਕੇਟ ਸ਼ਮਸ਼ਾਦ ਅਲੀ, ਹਾਕਮ ਸਿੰਘ ਚੱਕ, ਜੁਲਫਕਾਰ ਅਲੀ ਖਾਂ, ਅਨੀਸ ਕਾਕਾ, ਹਰਦੀਪ ਬਧਰਾਵਾਂ ਤੇ ਸਿਰਾਜ ਮਲਿਕ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media