
ਅੰਮ੍ਰਿਤਸਰ, 31 ਅਸਗਤ (ਗੁਰਪ੍ਰੀਤ ਸਿੰਘ ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਦੇ ਸਹਿਯੋਗ ਨਾਲ ਭਾਈ ਵੀਰ ਸਿੰਘ ਅਕੈਡਮੀ ਜਲੰਧਰ ਦੇ ਅਧੀਨ ਸੈਸ਼ਨ 2013-14 ਗੁਰਮਤਿ ਦੀ ਸਿੱਖਿਆ ਲੈ ਰਹੇ ਸੀਨੀਅਰ ਬੈਚ ਦੇ ਵਿਦਿਆਰਥੀਆਂ ਦਾ ਇਨਾਮ ਵੰਡ ਸਮਾਰੋਹ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਕੀਰਤਨੀ ਜਥੇ ਵੱਲੋਂ ਕੀਤੀ ਗਈ।ਇਸ ਤੋਂ ਬਾਅਦ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਜੀ ਖੰਨੇ ਵਾਲਿਆਂ ਨੇ ਨਾਮ ਬਾਣੀ ਦੀ ਛਹਿਬਰ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਅਤੇ ਸ੍ਰੀ ਗੁਰੂ ਹਰਿਕ੍ਰਿਸ਼ਨ ਇੰਟਰਨੈਸ਼ਨਲ ਸਕੂਲ ਰਣਜੀਤ ਐਵੀਨਿਊ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਸੈਸ਼ਨ 2013 ਤੋਂ 2015 ਤੱਕ ਦੀਆ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਪ੍ਰਾਪਤ ਕੀਤਾ ।ਜੀ.ਟੀ.ਰੋਡ ਸਕੂਲ ਦੇ ਵਿਦਿਆਰਥੀਆਂ ਮਨਪ੍ਰੀਤ ਸਿੰਘ ਅਤੇ ਸ਼ੁਬਕਰਮ ਸਿੰਘ ਨੇ ਕ੍ਰਮਵਾਰ 10 ਹਜਾਰ ਰੁਪਏ ਅਤੇ 7000 ਰੁਪਏ ਦਾ ਇਨਾਮ ਹਾਸਲ ਕੀਤਾ । ਜਦਕਿ ਗੁਰਲੀਨ ਕੌਰ ਰਣਜੀਤ ਐਵੀਨਿਊ, ਪ੍ਰਭਜੋਤ ਕੌਰ ਅਤੇ ਗੁਰਮਿਲਾਪ ਸਿੰਘ ਜੀ. ਟੀ. ਰੋਡ ਸਕੂਲ ਨੇ 5000, 2000 ਅਤੇ 1000੦ ਰੁਪਏ ਦੇ ਨਕਦ ਵਜੀਫੇ ਪ੍ਰਾਪਤ ਕੀਤੇ।ਇਸ ਮੌਕੇ ਜੀ. ਟੀ. ਰੋਡ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਸ ਸਫਲਤਾ ਲਈ ਵਧਾਈ ਦਿੱਤੀ ਅਤੇ ਧਾਰਮਿਕ ਪ੍ਰੀਖਿਆਵਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਸਿੱਖੀ ਸਿਧਾਂਤਾਂ ਨੂੰ ਅਪਨਾਉਣ ਲਈ ਪ੍ਰੇਰਿਤ ਕੀਤਾ । ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਮੀਤ ਪ੍ਰਧਾਨ ਧਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਸੰਤੋਖ ਸਿੰਘ ਸੇਠੀ, ਜਸਵਿੰਦਰ ਸਿੰਘ ਐਡਵੋਕੇਟ ਅਤੇ ਪ੍ਰਿੰਸੀਪਲ ਡਾ: ਧਰਵਮੀਰ ਸਿੰਘ ਵੱਲੋਂ ਭਾਈ ਦਵਿੰਦਰ ਸਿੰਘ ਖੰਨੇ ਵਾਲਿਆਂ ਅਤੇ ਭਾਈ ਵੀਰ ਸਿੰਘ ਅਕੈਡਮੀ ਦੇ ਮੁੱਖ ਸੇਵਾਦਾਰ ਉਜਾਗਰ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਸਮਾਗਮ ਦੌਰਾਨ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ .ਰਾਜਮਹਿੰਦਰ ਸਿੰਘ ਮਜੀਠਾ, ਨਵਦੀਪ ਸਿੰਘ ਅਤੇ ਕੁਲਜੀਤ ਸਿੰਘ ਸਾਹਣੀ ਸ਼ਾਮਲ ਹੋਏ।ਪ੍ਰਿੰਸੀਪਲ ਰਿਪੁਦਮਨ ਕੌਰ, ਪ੍ਰਿੰਸੀਪਲ ਦਪਿੰਦਰ ਕੌਰ ਅਤੇ ਪ੍ਰਿੰਸੀਪਲ ਸਤਿੰਦਰ ਕੌਰ ਨੂੰ ਵੀ ਸਹਿਯੋਗ ਦੇਣ ਲਈ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਵਿੱਚ ਭਾਈ ਵੀਰ ਸਿੰਘ ਅਕੈਡਮੀ ਤੋਂ ਡਾ: ਪਰਮਜੀਤ ਸਿੰਘ, ਅਮਰਜੀਤ ਸਿੰਘ ਅਨੰਦ, ਪਿੰ. ਆਰ. ਐਸ. ਮਹਿਤਾ, ਸz. ਜੋਗਿੰਦਰਪਾਲ ਸਿੰਘ ਅਰੋੜਾ, ਅਵਤਾਰ ਸਿੰਘ ਕਾਲਰਾ ਅਤੇ ਸ਼੍ਰੀਮਤੀ ਚਰਨਜੀਤ ਕੌਰ ਮਹਿਤਾ ਨੇ ਵੀ ਹਾਜਰੀ ਭਰੀ ।
Punjab Post Daily Online Newspaper & Print Media