ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਪੰਜਾਬ ਸਰਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਿਤੀ 7 ਸਤੰਬਰ 2015 ਤੋਂ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਕੋਰਸ ਲਈ ਬਿਨੇ ਪੱਤਰ ਮਿਤੀ 4 ਸਤੰਬਰ 2015 ਤੱਕ ਲਏ ਜਾਣਗੇ। ਉਨ੍ਹਾਂ ਕਿਹਾ ਕਿ 18 ਤੋਂ 50 ਸਾਲ ਤੱਕ ਦਾ ਕੋਈ ਵੀ ਪੰਜਵੀਂ ਪਾਸ ਬੇਰੁਜ਼ਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧਤ ਵਿਅਕਤੀ ਇਸ ਟ੍ਰੇਨਿੰਗ ਵਿਚ ਭਾਗ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਟ੍ਰੇਨਿੰਗ ਲੈਣ ਦੇ ਚਾਹਵਾਨ ਵਿਅਕਤੀ ਦਫ਼ਤਰ ਡਿਪਟੀ ਡਾਇਰੈਕਟਰ ਅੰਮ੍ਰਿਤਸਰ ਐਟ ਵੇਰਕਾ ਵਿਖੇ ਆਪਣੇ ਨਾਲ ਪੰਜਵੀਂ, ਅੱਠਵੀਂ ਜਾਂ ਦਸਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਆਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ਼ ਫੋਟੋ ਲੈ ਕੇ ਆਉਣ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ ਸਸਤੇ ਵਿਆਜ਼ ਦਰ ਅਤੇ ਸਬਸਿਡੀ ਉਪਰ ਡੇਅਰੀ ਫਾਰਮ ਬਣਾਉਣ ਲਈ ਕਰਜ਼ੇ ਦਿਵਾਏ ਜਾਣਗੇ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media