Friday, March 20, 2026

ਰੈਡ ਕਰਾਸ ਦੇ ਪੰਘੂੜੇ ਵਿਚ ਆਏ ਦੋ ਹੋਰ ਬੱਚੇ ਕੁੱਲ ਬੱਚਿਆਂ ਦੀ ਗਿਣਤੀ 108 ਹੋਈ

PPN3108201518

ਅੰਮ੍ਰਿਤਸਰ, 31 ਅਗਸਤ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਦੋ ਹੋਰ ਬੱਚਿਆਂ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 108 ਹੋ ਗਈ ਹੈ। ਕਿਸੇ ਵੱਲੋਂ 27 ਅਗਸਤ ਨੂੰ ਰਾਤ ਕਰੀਬ 8 ਵਜੇ ਦੋ ਕੁ ਦਿਨਾ ਦੀ ਇਕ ਲੜਕੀ ਅਤੇ 29 ਅਗਸਤ ਨੂੰ ਰਾਤ ਕਰੀਬ 11 ਵਜੇ ਇਕ ਦੋ ਕੁ ਦਿਨਾ ਦੇ ਲੜਕੇ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ। ਇਨ੍ਹਾਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, ਰਣਜੀਤ ਐਵਨਿਊ ਤੋਂ ਕਰਵਾਇਆ ਗਿਆ ਅਤੇ ਇਸ ਵੇਲੇ ਦੋਵੇਂ ਬੱਚੇ ਬਿਲਕੁਲ ਤੰਦਰੁਸਤ ਹਨ। ਇਸ ਲਈ ਇਨ੍ਹਾਂ ਬੱਚਿਆਂ ਨੂੰ ਪਾਲਣ-ਪੋਸ਼ਣ ਅਤੇ ਕਾਨੂੰਨੀ ਅਡਾਪਸ਼ਨ ਹਿੱਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਰਕਾਰ ਵੱਲੋਂ ਨਿਰਧਾਰਿਤ ਸੰਸਥਾ ਵਿਖੇ ਭੇਜਿਆ ਜਾਵੇਗਾ, ਜਿਥੇ ਪਹਿਲਾਂ ਭੇਜੇ ਗਏ ਬੱਚਿਆਂ ਵਾਂਗ ਸਰਕਾਰ ਵੱਲੋਂ ਨਿਰਧਾਰਿਤ ਪ੍ਰਕਿਰਿਆ ਪੂਰੀ ਕਰਨ ਉਪਰੰਤ ਸੰਸਥਾ ਵੱਲੋਂ ਇਨ੍ਹਾਂ ਬੱਚਿਆਂ ਦੀ ਲੋੜਵੰਦ ਪਰਿਵਾਰਾਂ ਨੂੰ ਅਡਾਪਸ਼ਨ ਕਰਵਾ ਦਿੱਤੇ ਜਾਵੇਗੀ।
ਅੱਜ ਇਨ੍ਹਾਂ ਨੂੰ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਪ੍ਰਾਪਤ ਕੀਤਾ ਅਤੇ ‘ਲਾਪਾ’ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਊਂਡੇਸ਼ਨ ਧਾਮ, ਪਿੰਡ ਤਲਵੰਡੀ ਖੁਰਦ ਲੁਧਿਆਣਾ ਵਿਖੇ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਮੌਕੇ ਸ੍ਰੀ ਰਵੀ ਭਗਤ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਨਵਰੀ 2008 ਤੋਂ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ ਅਧੀਨ ਹੁਣ ਤੱਕ 18 ਲੜਕੇ ਅਤੇ 90 ਲੜਕੀਆਂ ਆ ਚੁੱਕੀਆਂ ਹਨ। ਉਨ੍ਹਾਂ ਦੱਸਿਆ ਇਸ ਸਕੀਮ ਅਧੀਨ ਰੈਡ ਕਰਾਸ ਦਫਤਰ ਦੇ ਬਾਹਰ ਇਕ ‘ਪੰਘੂੜਾ’ ਸਥਾਪਿਤ ਕੀਤਾ ਗਿਆ ਹੈ, ਕੋਈ ਵੀ ਲਾਵਾਰਿਸ ਅਤੇ ਪਾਲਣ-ਪੋਸ਼ਣ ਤੋਂ ਅਸਮਰੱਥ ਰਹਿਣ ਵਾਲੇ ਮਾਪੇ ਅਣਚਾਹੇ ਬੱਚੇ ਨੂੰ ਇਸ ਪੰਘੂੜੇ ਵਿਚ ਰੱਖ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਘੂੜੇ ਵਿਚ ਪ੍ਰਾਪਤ ਹੋਣ ਉਪਰੰਤ ਬੱਚੇ ਨੂੰ ਰੈਡ ਕਰਾਸ ਵੱਲੋਂ ਪਾਰਵਤੀ ਦੇਵੀ ਹਸਪਤਾਲ ਰਣਜੀਤ ਐਵੀਨਿਊ ਤੋਂ ਮੈਡੀਕਲ ਸਹਾਇਤਾ ਦਿਵਾ ਕੇ ਤੰਦਰੁਸਤ ਹਾਲਤ ਵਿਚ ਉਸ ਦੀ ਸੁਰੱਖਿਆ, ਪਾਲਣ-ਪੋਸ਼ਣ ਅਤੇ ਚੰਗੇ ਭੱਵਿਖ ਲਈ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ (ਲੀਗਲ ਅਡਾਪਸ਼ਨ ਐਂਡ ਪਲੇਸਮੈਂਟ ਏਜੰਸੀੇ) ਵਿਚ ਪ੍ਰਵਰਿਸ਼ ਲਈ ਤਬਦੀਲ ਕਰ ਦਿੱਤਾ ਜਾਂਦਾ ਹੈ। ਇਸ ਮੌਕੇ ਐਸ ਡੀ ਐਮ ਸ੍ਰੀ ਰੋਹਿਤ ਗੁਪਤਾ, ਸਕੱਤਰ ਰੈੱਡ ਕਰਾਸ ਸੁਸਾਇਟੀ ਮੈਡਮ ਵਿਨੇ ਸ਼ਰਮਾ, ਵਧੀਕ ਸਕੱਤਰ ਡਾ. ਰਣਧੀਰ ਸਿੰਘ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply