
ਅੰਮ੍ਰਿਤਸਰ, 31 ਅਗਸਤ (ਜਗਦੀਪ ਸਿੰਘ ਸੱਗੂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ, ਡੀਨ, ਅਕਾਦਮਿਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਰਜਿਸਟਰਾਰ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਅਤੇ ਯੂਨੀਵਰਸਿਟੀ ਸਮੂਹ ਅਧਿਆਪਕਾਂ, ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਦੇ ਸਾਬਕਾ ਵਾਈਸ-ਚਾਂਸਲਰ, ਪ੍ਰੋ. ਗੁਰਦੀਪ ਸਿੰਘ ਰੰਧਾਵਾ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰੋ. ਰੰਧਾਵਾ ਦਾ ਮਿਤੀ 29 ਅਗਸਤ 2015 ਨੂੰ ਦੇਹਾਂਤ ਹੋ ਗਿਆ ਸੀ।
ਪ੍ਰੋਫੈਸਰ ਬਰਾੜ ਨੇ ਆਪਣੇ ਸ਼ੋਕ ਸੰਦੇਸ਼ ਦੌਰਾਨ ਪ੍ਰੋ. ਰੰਧਾਵਾ ਦੀਆਂ ਯੂਨੀਵਰਸਿਟੀ ਨੂੰ ਦਿੱਤੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਇਸ ਨੂੰ ਕਦੀ ਨਾ ਪੁੂਰਾ ਹੋਣ ਵਾਲਾ ਘਾਟਾ ਦੱਸਿਆ। ਪ੍ਰੋਫੈਸਰ ਬਰਾੜ ਨੇ ਕਿਹਾ ਕਿ ਪ੍ਰੋ. ਰੰਧਾਵਾ ਇਕ ਇਮਾਨਦਾਰ, ਮਿਹਨਤੀ ਇਨਸਾਨ ਅਤੇ ਲਿਟਰੇਚਰ ਦੇ ਵਿਦਵਾਨ ਅਤੇ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਮਾਹਿਰ ਸਨ। ਪ੍ਰੋ. ਪਰਮਜੀਤ ਸਿੰਘ ਅਤੇ ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ ਨੇ ਪ੍ਰੋ. ਰੰਧਾਵਾ ਨੂੰ ਇਕ ਵਧੀਆ ਪ੍ਰਸ਼ਾਸਕ ਅਤੇ ਪ੍ਰਤੀਬੱਧ ਵਿਦਵਾਨ ਕਿਹਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਤਨਦੇਹੀ ਨਾਲ ਨਿਭਾਈਆਂ ਅਤੇ ਯੂਨੀਵਰਸਿਟੀ ਦੇ ਵਿਕਾਸ ਵਿਚ ਅਹਿਮ ਯੋਗਦਾਨ ਪਾਇਆ। ਪ੍ਰੋ. ਰੰਧਾਵਾ ਇਸ ਯੂਨੀਵਰਸਿਟੀ ਦੇ ਪੰਜਵੇਂ ਵਾਈਸ-ਚਾਂਸਲਰ ਸਨ ਜਿਨ੍ਹਾਂ ਨੇ ਅਪ੍ਰੈਲ 1988 ਤੋਂ ਲੈ ਕੇ ਅਪ੍ਰੈਲ 1996 ਤਕ ਇਸ ਯੂਨੀਵਰਸਿਟੀ ਦੀ ਸੇਵਾ ਕੀਤੀ।ਸਮੂਹ ਯੂਨੀਵਰਸਿਟੀ ਭਾਈਚਾਰੇ ਵੱਲੋਂ ਇਸ ਦੁੱਖ ਦੀ ਘੜੀ ਵਿਚ ਪ੍ਰੋ. ਰੰਧਾਵਾ ਨੂੰ ਯਾਦ ਕਰਦਿਆਂ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਦਿੱਤੀ ਗਈ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media