ਅੰਮ੍ਰਿਤਸਰ, ੩੧ ਅਸਗਤ (ਗੁਰਪ੍ਰੀਤ ਸਿੰਘ) – ਸ. ਜੋਗਿੰਦਰ ਸਿੰਘ ਭੋਜਾ ਸੁਪਰਵਾਈਜ਼ਰ ਧਰਮ ਪ੍ਰਚਾਰ ਕਮੇਟੀ ਨੂੰ ਸੇਵਾ ਮੁਕਤ ਹੋਣ ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਕਿਹਾ ਕਿ ਸ. ਜੋਗਿੰਦਰ ਸਿੰਘ ਭੋਜਾ ਆਪਣੀ ੩੪ ਸਾਲ ਦੀ ਸਰਵਿਸ ਦੌਰਾਨ ਬਤੌਰ ਮੀਤ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਇੰਸਪੈਕਟਰ ਸ਼ੋ੍ਰਮਣੀ ਕਮੇਟੀ ਅਤੇ ਹੁਣ ਸੁਪਰਵਾਈਜ਼ਰ ਦੇ ਅਹੁਦੇ ਤੋਂ ਰੀਟਾਇਰ ਹੋਏ ਹਨ।ਉਨ੍ਹਾਂ ਕਿਹਾ ਕਿ ਸ. ਭੋਜਾ ਨੇ ਆਪਣੀ ਸਰਵਿਸ ਦੌਰਾਨ ਪੂਰੀ ਲਗਨ ਅਤੇ ਮਿਹਨਤ ਨਾਲ ਕੰਮ ਕੀਤਾ ਜੋ ਇਕ ਮਿਸਾਲ ਹੈ।ਇਸ ਸਮੇਂ ਸ. ਭੋਜਾ ਨੂੰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸਤਬੀਰ ਸਿੰਘ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ, ਸੰਤੋਖ ਸਿੰਘ ਤੇ ਸੁਖਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸ੍ਰੀ ਸਾਹਿਬ ਤੇ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਹਰਜਿੰਦਰ ਸਿੰਘ ਸੁਪ੍ਰਿੰਟੈਂਡੈਂਟ, ਅਮਰਜੀਤ ਸਿੰਘ, ਗੁਰਵਿੰਦਰ ਸਿੰਘ ਠਰੂ, ਬਲਵਿੰਦਰ ਸਿੰਘ ਮਹੰਤ, ਗੁਰਨਾਮ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ ਤੇ ਬੀਬੀ ਮਨਮੋਹਨ ਕੌਰ ਇੰਚਾਰਜ, ਬੀਬੀ ਸਵਿੰਦਰ ਕੌਰ ਐਡੀ: ਅਕਾਊਂਟੈਂਟ, ਅੰਗਰੇਜ਼ ਸਿੰਘ, ਵਰਿੰਦਰ ਸਿੰਘ ਠਰੂ, ਮੇਜਰ ਸਿੰਘ ਤੇ ਦਰਸ਼ਨ ਸਿੰਘ ਸੁਪਰਵਾਈਜ਼ਰ ਦੇ ਇਲਾਵਾ ਧਰਮ ਪ੍ਰਚਾਰ ਕਮੇਟੀ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …