ਅੰਮ੍ਰਿਤਸਰ, 31 ਅਸਗਤ (ਗੁਰਪ੍ਰੀਤ ਸਿੰਘ)- ਬਾਣੀ ਦੇ ਬੋਹਿਥ, ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੀਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ-ਕੀਰਤਨ 14 ਸਤੰਬਰ ਨੂੰ ਸਵੇਰੇ 7 ਵਜੇ ਆਰੰਭ ਹੋਵੇਗਾ।ਜਿਸ ਵਿੱਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀ, ਸਟਾਫ਼ ਤੇ ਬੈਂਡ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਸ਼ਬਦੀ ਜਥੇ, ਧਾਰਮਿਕ ਸਭਾ-ਸੁਸਾਇਟੀਆਂ ਤੇ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਸ਼ਮੂਲੀਅਤ ਕਰਨਗੀਆਂ।
ਇਸ ਸਬੰਧੀ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸੇ ਦਿਨ ਪਹਿਲੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 8.00 ਤੋਂ 1.00 ਵਜੇ ਤੀਕ ਸ਼ਬਦ-ਵਿਚਾਰ ਤੇ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਵੱਲੋਂ ਸੰਗਤਾਂ ਨਾਲ ਗੁਰਸ਼ਬਦ ਵਿਚਾਰਾਂ ਦੀ ਸਾਂਝ ਕੀਤੀ ਜਾਵੇਗੀ।ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਰਵਿੰਦਰ ਸਿੰਘ ਤੇ ਭਾਈ ਰਾਏ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ.ਗੁਰਿੰਦਰ ਸਿੰਘ ਬਟਾਲਾ, ਭਾਈ ਹਰਜਿੰਦਰ ਸਿੰਘ ਸ਼ੋ੍ਰਮਣੀ ਰਾਗੀ ਸ੍ਰੀਨਗਰ ਵਾਲੇ, ਭਾਈ ਮਨਿੰਦਰ ਸਿੰਘ ਸ੍ਰੀਨਗਰ ਵਾਲੇ, ਭਾਈ ਹਰਜੋਤ ਸਿੰਘ ਜ਼ਖਮੀ ਤੇ ਬੀਬੀ ਆਸ਼ੂਪ੍ਰੀਤ ਕੌਰ ਜਲੰਧਰ ਵਾਲਿਆਂ ਦੇ ਜਥਿਆਂ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।14 ਸਤੰਬਰ ਨੂੰ ਸਵੇਰੇ 8.30 ਤੋਂ 12 ਵਜੇ ਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਜਾਣਗੇ।ਰਾਤ ਨੂੰ ਦੀਪਮਾਲਾ ਹੋਵੇਗੀ ‘ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜੀ ਚਲਾਈ ਜਾਵੇਗੀ।ਇਸ ਦਿਨ ਸਾਰੇ ਸਮਾਗਮਾਂ ਦਾ ਪੀ.ਟੀ.ਸੀ. ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ 13 ਸਤੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਸ਼ਾਮ 4 ਵਜੇ ਤੋਂ ਰਾਤ 11 ਵਜੇ ਤੀਕ ਮਹਾਨ ਗੁਰਮਤਿ ਸਮਾਗਮ ਹੋਵੇਗਾ।ਜਿਸ ਵਿੱਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਮੁੱਖ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸਿੰਘ ਸਾਹਿਬ ਗਿਆਨੀ ਮੱਲ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਡਾ. ਰੂਪ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਹਰਜਿੰਦਰ ਸਿੰਘ ਸ਼ੋ੍ਰਮਣੀ ਰਾਗੀ ਸ੍ਰੀਨਗਰ ਵਾਲੇ, ਭਾਈ ਕ੍ਰਿਸ਼ਨ ਸਿੰਘ ਸੰਤਨ ਕੀ ਕੁਟੀਆ, ਬੀਬੀ ਇੰਦਰਜੀਤ ਕੌਰ ਮੁਖੀ ਪਿੰਗਲਵਾੜਾ ਸੁਸਾਇਟੀ, ਭਾਈ ਤੇਜਿੰਦਰ ਸਿੰਘ ਸ਼ਿਮਲੇ ਵਾਲੇ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਰਜਿੰਦਰਪਾਲ ਸਿੰਘ ਲੁਧਿਆਣੇ ਵਾਲੇ, ਭਾਈ ਸਤਬੀਰ ਸਿੰਘ ਚੋਜੀ, ਬੀਬਾ ਪ੍ਰਨੀਤ ਕੌਰ ਕਾਦੀਆਂ, ਬੀਬੀ ਮਨਜੀਤ ਕੌਰ ਬਾਬਾ ਫਤਹਿ ਸਿੰਘ ਕੀਰਤਨ ਐਕਡਮੀ, ਕੀਰਤਨੀ ਜਥਾ ਬੀਬੀ ਹਰਭਜਨ ਕੌਰ ਭਾਈ ਵੀਰ ਸਿੰਘ ਜੀ ਨਿਵਾਸ ਅਸਥਾਨ ਤੇ ਸ਼ਬਦ ਚੌਂਕੀ ਜਥਾ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਆਦਿ ਦੇ ਜਥਿਆਂ ਵੱਲੋਂ ਕਥਾ ਵਖਿਆਨਾਂ ਤੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।ਇਸ ਸਮਾਗਮ ਦਾ ਏ.ਵਨ.ਪੰਜਾਬੀ ਚੈਨਲ ਵੱਲੋਂ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …