Saturday, June 20, 2026

 ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ – ਡੀ.ਟੀ.ਓ ਗਰੇਵਾਲ

Pressure Horn

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ)- ਵਧੀਕ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਟਰਾਂਸਪੋਰਟ ਅਫਸਰ ਗੁਰਦਾਸਪੁਰ ਸ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਵਾਹਨਾਂ ਚਾਲਕਾਂ ਨੂੰ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨਾ ਕਰਨ ਦੀ ਹਦਾਇਤ ਕਰਦਿਆਂ ਤਾੜਨਾਂ ਕੀਤੀ ਹੈ ਕਿ ਜੇਕਰ ਕਿਸੇ ਵਾਹਨ ਚਾਲਕ ਨੇ ਪ੍ਰੈਸ਼ਰ ਹਾਰਨ ਦੀ ਵਰਤੋਂ ਕੀਤੀ ਤਾਂ ਉਸ ਵਿਰੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਜਨਤਾ ਲਈ ਪ੍ਰੇਸ਼ਾਨੀ ਦਾ ਸਬੱਬ ਬਣਦੇ ਬੱਸਾਂ, ਟਰੱਕਾਂ, ਟੈਂਪੂ ਟਰੈਵਲਰਾਂ ਆਦਿ ‘ਤੇ ਲੱਗੇ ਪ੍ਰੈਸ਼ਰ ਹਾਰਨਾਂ ਅਤੇ ਸੰਗੀਤਕ ਹਾਰਨਾਂ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਵਿਰੁੱਧ ਭਾਰੀ ਜ਼ੁਰਮਾਨੇ, ਵਾਹਨਾਂ ਨੂੰ ਜਬਤ ਕਰਨ ਅਤੇ ਚਾਲਕ ਲਾਇਸੰਸ ਰੱਦ ਕਰਨ ਦੇ ਰੂਪ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਟਰਾਂਸਪੋਰਟ ਅਫਸਰ ਸ. ਗਰੇਵਾਲ ਨੇ ਕਿਹਾ ਕਿ ਕੇਂਦਰੀ ਮੋਟਰ ਵਾਹਨ ਕਾਨੂੰਨ ਅਤੇ ਕੇਂਦਰ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਤਹਿਤ ਖੇਤੀ ਮੰਤਵ ਲਈ ਵਰਤੇ ਜਾਂਦੇ ਟ੍ਰੈਕਟਰਾਂ ਸਮੇਤ ਕਿਸੇ ਵੀ ਮੋਟਰ ਵਾਹਨ ਵਿਚ ਬਹੁ-ਆਵਾਜ਼ੀ ਹਾਰਨ ਖਾਸ ਕਰਕੇ ਤਿਖੇ ਅਤੇ ਕੰਨ ਪਾੜਵੇਂ ਪ੍ਰਦੂਸ਼ਨ ਦਾ ਸਬੱਬ ਬਣਦੇ ਹਾਰਨ ਨਹੀਂ ਲਾਏ ਜਾ ਸਕਦੇ। ਉਨ੍ਹਾਂ ਕਿਹਾ ਕਿ ਸਿਰਫ ਪੁਲਿਸ ਵਾਹਨਾਂ, ਫਾਇਰ ਬ੍ਰਿਗੇਡ ਗੱਡੀਆਂ ਅਤੇ ਐਂਬੂਲੈਂਸਾਂ ਵਿਚ ਬਹੁ-ਆਵਾਜ਼ੀ ਹਾਰਨ ਲਾਉਣ ਦੀ ਆਗਿਆ ਹੈ ਅਤੇ ਉਹ ਵੀ ਸਿਰਫ ਡਿਊਟੀ ਦੌਰਾਨ ਹੀ ਵਰਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰੈਸ਼ਰ ਹਾਰਨਾਂ ਤੋਂ ਇਲਾਵਾ ਪ੍ਰਾਈਵੇਟ ਬੱਸਾਂ ਜਿਨ੍ਹਾਂ ਵਿਚ ਮਿੰਨੀ ਬੱਸਾਂ ਵੀ ਸ਼ਾਮਲ ਹਨ, ਦੇ ਚਾਲਕ ਬੱਸਾਂ ਨੂੰ ਤੇਜ਼ ਰਫਤਾਰ ਨਾਲ ਚਲਾਉਂਦੇ ਹਨ ਅਤੇ ਬੱਸਾਂ ‘ਚ ਅਸ਼ਲੀਲ ਗਾਣੇ ਚਲਾਉਂਦੇ ਹਨ ਦੇ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।ਸ. ਗਰੇਵਾਲ ਨੇ ਕਿਹਾ ਕਿ ਹਰ ਵਾਹਨ ਚਾਲਕ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਗੱਡੀ ਚਲਾਉਂਦੇ ਸਮੇਂ ਸਾਵਧਾਨੀ ਵਰਤ ਕੇ ਸੜਕੀ ਹਾਦਸਿਆਂ ‘ਤੇ ਰੋਕ ਲਗਾਈ ਜਾ ਸਕੇ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply