Friday, July 17, 2026

ਪੰਜਾਬ ਸਰਕਾਰ ਨੇ ਸੂਬੇ ਦੀ ਵਿਰਾਸਤ ਨੂੰ ਸਾਂਭਣ ਦਾ ਵਿਲੱਖਣ ਕੰਮ ਕੀਤਾ – ਧੁੱਗਾ

Ghallughara small

ਬਟਾਲਾ, 1 ਸਤੰਬਰ (ਨਰਿੰਦਰ ਬਰਨਾਲ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਦੀ ਇਹ ਸੋਚ ਹੈ ਕਿ ਵਿਰਾਸਤ ਅਤੇ ਇਤਿਹਾਸ ਨੂੰ ਸਾਂਭਿਆ ਜਾਵੇ ਅਤੇ ਇਸੇ ਸੋਚ ‘ਤੇ ਚਲਦਿਆਂ ਹੀ ਪੰਜਾਬ ਸਰਕਾਰ ਨੇ ਆਪਣੇ ਗੌਰਵਮਈ ਇਤਿਹਾਸ ਦੀ ਸੰਭਾਲ ਕਰਦਿਆਂ ਵੱਖ-ਵੱਖ ਸ਼ਨਾਦਾਰ ਯਾਦਗਾਰਾਂ ਦਾ ਨਿਰਮਾਣ ਕੀਤਾ ਹੈ। ਇਹ ਪ੍ਰਗਟਾਵਾ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕੀਤਾ।ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੀ ਸਥਾਪਨਾ ਆਪਣੇ ਆਪ ‘ਚ ਇੱਕ ਬਹੁਤ ਵੱਡੀ ਉਪਲੱਭਦੀ ਹੈ।ਇਸ ਯਾਦਗਾਰ ਦੇ ਬਣਨ ਨਾਲ ਸਿੱਖ ਇਤਿਹਾਸ ਤੇ ਪੰਜਾਬੀ ਸੱਭਿਆਚਾਰ ਨੂੰ ਰੂਪਮਾਨ ਕੀਤਾ ਗਿਆ ਹੈ ਜੋ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਵਿਰਸੇ ਨਾਲ ਜੋੜ੍ਹਨ ਦਾ ਕੰਮ ਕਰੇਗੀ।ਉਨ੍ਹਾਂ ਕਿਹਾ ਕਿ ਵਿਰਾਸਤ-ਏ-ਖਾਲਸਾ ਵਿਖੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ ਅਤੇ ਸੈਲਾਨੀ ਦਰਸ਼ਨ ਕਰਨ ਆਉਂਦੇ ਹਨ।
ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਕਿਹਾ ਕਿ ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲੇ ਦੇ ਪਿੰਡ ਕਾਹਨੂੰਵਾਨ ਛੰਭ ਵਿਖੇ ਛੋਟੇ ਘੱਲੂਘਾਰੇ ਦੀ ਯਾਦਗਾਰ ਅਤੇ ਸੰਗਰੂਰ ਜ਼ਿਲੇ ਦੇ ਪਿੰਡ ਕੁੱਪ ਰੋਹੀੜਾ ਵਿਖੇ ਵੱਡੇ ਘੱਲੂਘਾਰੇ ਦੀ ਯਾਦਗਾਰ ਉਸਾਰੀ ਗਈ ਹੈ। ਪੰਜਾਬ ਸਰਕਾਰ ਨੇ ਇੱਕ ਹੋਰ ਵੱਡੀ ਪ੍ਰਾਪਤੀ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਚੱਪੜਚਿੜੀ ਵਿਖੇ ਯਾਦਗਾਰ ਉਸਾਰੀ ਗਈ ਹੈ, ਜੋ ਕਿ ਗੌਰਵਸ਼ਾਲੀ ਸਿੱਖ ਇਤਿਹਾਸ ਦੀ ਤਰਜ਼ਮਾਨੀ ਕਰਦੀ ਹੈ।
ਸ੍ਰੀ ਧੁੱਗਾ ਨੇ ਕਿਹਾ ਕਿ ਰਾਮ ਤੀਰਥ ਵਿਖੇ ਭਗਵਾਨ ਵਾਲਮੀਕਿ ਜੀ ਦੀ ਯਾਦਗਾਰ ਬਣਾਉਣ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਇਸੇ ਤਰ੍ਹਾਂ ਖੁਰਾਲਗੜ੍ਹ ਵਿਖੇ ਗੁਰੂ ਰਵਿਦਾਸ ਜੀ ਦੀ ਯਾਦਗਾਰ ਵੀ ਉਸਾਰੀ ਅਧੀਨ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਖੇ ਜੰਗੀ ਸ਼ਹੀਦਾਂ ਦੀ ਯਾਦਗਾਰ ਅਤੇ ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗ-ਏ-ਅਜ਼ਾਦੀ ਯਾਦਗਾਰ ਜੋ ਕਿ ਦੇਸ਼ ਦੇ ਅਜ਼ਾਦੀ ਸੰਗਰਾਮ ‘ਚ ਯੋਗਦਾਨ ਪਾਉਣ ਵਾਲੇ ਯੋਧਿਆਂ ਨੂੰ ਸਮਰਪਿਤ ਹੈ ਦੀ ਉਸਾਰੀ ਦਾ ਕੰਮ ਵੀ ਜੰਗੀ ਪੱਧਰ ‘ਤੇ ਚੱਲ ਰਿਹਾ ਹੈ।ਮੁੱਖ ਸੰਸਦੀ ਸਕੱਤਰ ਸ. ਧੁੱਗਾ ਨੇ ਕਿਹਾ ਕਿ ਬਾਦਲ ਸਰਕਾਰ ਨੇ ਜਿਥੇ ਸੂਬੇ ਦਾ ਸਰਬਪੱਖੀ ਵਿਕਾਸ ਕੀਤਾ ਹੈ ਉਥੇ ਪੰਜਾਬ ਦੀ ਅਮੀਰ ਵਿਰਾਸਤ ਨੂੰ ਸਾਂਭਣ ‘ਚ ਵਿਲੱਖਣ ਤੇ ਯਾਦਗਾਰ ਕੰਮ ਕੀਤਾ ਹੈ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply