Saturday, September 5, 2026

ਸੇਰਗੜ ਚੀਮਾ ਵਿਖੇ ਹੋਈ ਆਮ ਆਦਮੀ ਪਾਰਟੀ ਦੀ ਮੀਟਿੰਗ

PPN0109201503

ਸੰਦੌੜ, 1 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿੰਡ ਸੇਰਗੜ ਚੀਮਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਸੰਦੌੜ ਜੋਨ ਅੰਦਰ ਬਣਾਏ ਸਰਕਲ ਨੰਬਰ 3 ਦੀ ਇਕ ਅਹਿਮ ਮੀਟਿੰਗ ਹੋਈ।ਇਸ ਮੀਟਿੰਗ ਵਿਚ ਸਰਕਲ ਨੰਬਰ 3 ਦੇ ਕੋਆਰਡੀਨੇਟਰ ਚਰਨਜੀਤ ਸਿੰਘ ਚੰਨਾ ਨੇ ਉਚੇਚੇ ਤੌਰ ਤੇ ਸਿਰਕਤ ਕੀਤੀ।ਮੀਟਿੰਗ ਦੌਰਾਨ ਵਾਲੰਟੀਅਰਾਂ ਨੂੰ ਸੰਬੋਧਨ ਕਰਦੇ ਹੋਏ ਚਰਨਜੀਤ ਸਿੰਘ ਚੰਨਾ ਨੇ ਕਿਹਾ ਕਿ ਇਲਾਕੇ ਅੰਦਰ ਪਾਰਟੀ ਵੱਲੋਂ ਸੁਰੂ ਕੀਤੀ ਪੰਜਾਬ ਜੋੜੋ ਮੈਂਬਰਸਿਪ ਮੁਹਿੰਮ ਤਹਿਤ ਲੋਕਾਂ ਵਿਚ ਭਾਰੀ ਉਤਸਾਹ ਹੈ ਅਤੇ ਲੋਕ ਆਪ ਮੁਹਾਰੇ ਆਪ ਪਾਰਟੀ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਆਪ ਪਾਰਟੀ ਵਿਚ ਸਾਮਲ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਇਲਾਕੇ ਦੇ ਪਿੰਡਾਂ ਵਿਚ ਮੈਂਬਰਸਿਪ ਭਰਨ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ।ਉਨ੍ਹਾਂ ਕਿਹਾ ਕਿ ਆਪ ਪਾਰਟੀ ਵੱਲੋਂ 2 ਸਤੰਬਰ ਨੂੰ ਦਿੜਬਾ ਵਿਖੇ ਕੀਤੀ ਜਾ ਰਹੀ ਰੈਲੀ ਇਤਿਹਾਸਕ ਹੋਵੇਗੀ।ਇਸ ਮੌਕੇ ਪ੍ਰਧਾਨ ਬਲਜਿੰਦਰ ਸਿੰਘ, ਬਰਿੰਦਰ ਸਿੰਘ ਜੋਨੀ, ਪ੍ਰਧਾਨ ਸਿਕੰਦਰ ਸਿੰਘ, ਮਨਦੀਪ ਸਿੰਘ, ਸਿਕੰਦਰ ਸਿੰਘ ਛਿੰਦਾ ਆਦਿ ਪਾਰਟੀ ਵਰਕਰ ਹਾਜਰ ਸਨ।

Check Also

ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਲਈ ਚੁਣੇ ਹੋਏ ਨੁਮਾਇੰਦਿਆਂ ਦੀ ਜਿਲ੍ਹਾ ਪੱਧਰੀ ਵਰਕਸ਼ਾਪ

ਅੰਮ੍ਰਿਤਸਰ, 4 ਸਤੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਦੀਆਂ ਲੋਕ ਭਲਾਈ …

Leave a Reply