Saturday, August 1, 2026

ਚੱਕ ਸਕੂਲ ਦੇ ਵਿਦਿਆਰਥੀ ਸਟੇਟ ਪੱਧਰ ਤੇ ਦੇਣਗੇ ਚੁਣੌਤੀ

PPN0109201504

ਸੰਦੌੜ, 1 ਸਤੰਬਰ (ਹਰਮਿੰਦਰ ਸਿੰਘ ਭੱਟ) – ਪਿਛਲੇ ਦਿਨੀਂ ਹੋਏ ਜਿਲ੍ਹਾ ਪੱਧਰੀ ਵੇਟ ਲਿਫਟਿੰਗ ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਚੱਕ ਸੇਖੂਪੁਰ ਕਲਾਂ ਦੇ ਦੋ ਵਿਦਿਆਰਥੀਆਂ ਅਮਨਿੰਦਰ ਸਿੰਘ ਪੁੱਤਰ ਗੁਰਮੁੱਖ ਸਿੰਘ ਅਤੇ ਧਰਮਪ੍ਰੀਤ ਸਿੰਘ ਪੁੱਤਰ ਬਚਿੱਤਰ ਸਿੰਘ ਨੇ ਕ੍ਰਮਵਾਰ 68 ਅਤੇ 56 ਕਿਲੋ ਭਾਰ ਵਰਗ ਵਿਚੋਂ ਪਹਿਲੇ ਸਥਾਨ ‘ਤੇ ਰਹੇ ਹਨ।ਇਸ ਸਬੰਧੀ ਸਕੂਲ ਦੇ ਮੁੱਖ ਅਧਿਆਪਕ ਜਸਬੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਦੋਵੇਂ ਖਿਡਾਰੀਆਂ ਨੇ ਨੇ ਜਿਲੇ ਵਿਚੋਂ ਵਧੀਆਂ ਪ੍ਰਦਰਸ਼ਨ ਕੀਤਾ ਹੈ ਅਤੇ ਦੋਵੇਂ ਖਿਡਾਰੀ ਸਟੇਟ ਦੇ ਮੁਕਾਬਲੇ ਲਈ ਚੁਣੇ ਗਏ ਹਨ।ਜੇਤੂ ਖਿਡਾਰੀਆਂ ਦਾ ਸਕੂਲ ਪਹੁੰਚਣ ‘ਤੇ ਸਾਨਦਾਰ ਸਵਾਗਤ ਕੀਤਾ ਗਿਆ ਅਤੇ ਦੋਵਾਂ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਵੀ ਦਿੱਤੇ ਗਏ।ਇਸ ਮੌਕੇ ਅਮਨਪ੍ਰੀਤ ਕੌਰ, ਆਇਸਾ ਪ੍ਰਵੀਨ, ਅਮਨਜੀਤ ਸਿੰਘ, ਨਿਰਮਲ ਸਿੰਘ, ਸੁਖਦੀਪ ਸਿੰਘ, ਰਵਿੰਦਰ ਕੌਰ, ਪਰਮਜੀਤ ਕੌਰ, ਕਮਲਪ੍ਰੀਤ ਕੌਰ, ਕਿਰਨਾ ਦੇਵੀ, ਰੀਤੂ ਜੈਨ, ਸਿਕੰਦਰ ਸਿੰਘ, ਸੁਖਦੀਪ ਸਿੰਘ, ਕਿਰਨਦੀਪ ਕੌਰ ਹਾਜਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਵਿਖੇ ਬੂਟੇ ਲਗਾ ਕੇ ਦਿੱਤਾ ਵਾਤਾਵਰਣ ਨੂੰ ਸੰਭਾਲਣ ਦਾ ਸੰਦੇਸ਼

ਅੰਮ੍ਰਿਤਸਰ, 30 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੇ ਵਿਸ਼ੇਸ਼ ਉਦਮ …

Leave a Reply