ਮਾਲੇਰਕੋਟਲਾ (ਸੰਦੌੜ), ੧ ਸਤੰਬਰ (ਹਰਮਿੰਦਰ ਸਿੰਘ ਭੱਟ) – ਸਰਕਾਰੀ ਕਾਲਜ ਆਫ ਐਜੁਕੇਸ਼ਨ ਮਾਲੇਰਕੋਟਲਾ ਵਿਖੇ ਗਰਲਜ ਕੋਮਨ ਰੂਮ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਵੱਲੋਂ ਕੀਤਾ ਗਿਆ। ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਨੇ ਕਿਹਾ ਕਿ ਵਿਦਿਆਰਥੀਆਂ ਲਈ ਬੇਹਤਰ ਸਹੂਲਤਾਂ ਉਪਲਬਧ ਕਰਵਾਨਾ ਹਰ ਵਿਦਿਅਕ ਸੰਸਥਾ ਦਾ ਮੁੱਢਲਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖਸ਼ੀਅਤ ਦੇ ਸਰਵਪੱਖੀ ਵਿਕਾਸ ਲਈ ਕਾਲਜ਼ ਵਿੱਚ ਢੁਕੱਵਾਂ ਮਾਹੋਲ ਪੈਦਾ ਕਰਨਾ ਜ਼ਰੂਰੀ ਹੈ। ਉਨ੍ਹਾਂ ਨੇ ਇਸ ਗੱਲ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਲੜਕੀਆਂ ਦੀ ਸਿੱਖਿਆ ਲਗਭਗ ੯੫ ਪ੍ਰਤੀਸ਼ਤ ਹੈ। ਕਾਲਜ ਦੀਆਂ ਲੜਕੀਆਂ ਨੇ ਗਰਲਜ ਕੋਮਨ ਰੂਮ ਦੀ ਸਥਾਪਨਾ ਲਈ ਪ੍ਰਿੰਸੀਪਲ ਡਾ.ਮੁਹੰਮਦ ਇਕਬਾਲ ਦਾ ਧੰਨਵਾਦ ਕੀਤਾ। ਇਸ ਅਵਸਰ ਤੇ ਸਟਾਫ ਅਤੇ ਕਾਲਜ ਦੀਆਂ ਵਿਦਿਆਰਥਣਾਂ ਵੀ ਮੋਜੂਦ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media