Monday, August 10, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਦਿਹਾੜਾ ਮਨਾਇਆ

PPN0109201507ਸ਼ੇਰਪੁਰ, 1 ਸਤੰਬਰ (ਹਰਮਿੰਦਰ ਸਿੰਘ ਭੱਟ)- ਨਜ਼ਦੀਕੀ ਪਿੰਡ ਅਲੀਪੁਰ ਖ਼ਾਲਸਾ ਦੇ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਅੱਜ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮ ਧਾਮ ਨਾਲ਼ ਮਨਾਇਆ ਗਿਆ। ਇਸ ਖੁਸ਼ੀ ਵਿੱਚ ਬੀਬੀਆਂ ਵੱਲੋਂ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਇਸ ਮੌਕੇ ਭਾਈ ਰਣਜੀਤ ਸਿੰਘ ਖ਼ਾਲਸਾ ਨੇ ਕੀਰਤਨ ਦੀ ਸੇਵਾ ਨਿਭਾਈ ਗਈ। ਉਹਨਾਂ ਨੇ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੇ ਨਾਲ਼ ਨਾਲ਼ ਸੰਗਤਾਂ ਨੂੰ ਗੁਰਸਿੱਖੀ ਇਤਿਹਾਸ ਸੁਣਾ ਕੇ ਨਿਹਾਲ ਕੀਤਾ। ਭੋਗ ਸਮੇਂ ਬੀਬਾ ਹਰਬੰਸ ਕੌਰ ਨੇ ਗੁਰਦੁਆਰਾ ਸਾਹਿਬ ਦੇ ਨਜ਼ਦੀਕ ਲਗਦੀ ਜਗ੍ਹਾ ਲੈਣ ਲਈ ਆਪਣੇ ਵੱਲੋਂ 51 ਹਜਾਰ ਰੁਪਏ ਦਾਨ ਕੀਤੇ। ਅਜੀਤ ਸਿੰਘ ਖਾਲਸਾ ਵੱਲੋਂ ਆਪਣੀ ਕੁੱਝ ਜਗ੍ਹਾ ਗੁਰਦੁਆਰਾ ਸਾਹਿਬ ਨੂੰ ਵੇਚੀ ਗਈ ਸੀ। ਇਸ ਦੇ ਨਾਲ਼ ਹੀ ਉਹਨਾਂ ਅੱਧਾ ਵਿੱਸਵਾ ਜਗ੍ਹਾ ਦਾਨ ਕਰਕੇ ਸ਼ਲਾਘਾਯੋਗ ਕੰਮ ਕੀਤਾ। ਬਾਅਦ ਵਿੱਚ ਗ੍ਰੰਥੀ ਭਾਈ ਜਗਜੀਤ ਸਿੰਘ ਬਹਾਦਰਗੜ੍ਹ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਹ ਜਾਣਕਾਰੀ ਭਾਈ ਮਨਜੀਤ ਸਿੰਘ ਮਾਨਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਜਾਨਚੀ ਸz: ਜਰਨੈਲ ਸਿੰਘ, ਸੁਖਵਿੰਦਰ ਸਿੰਘ ਅਰਜੀ ਨਵੀਸ ਅਤੇ ਗਿਆਨੀ ਮਹਿੰਦਰ ਸਿੰਘ ਨੇ ਦਿੱਤੀ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply