Sunday, August 9, 2026

ਡੀ.ਏ.ਵੀ ਪਬਲਿਕ ਸਕੂਲ ਰਾਜ ਪੱਧਰ ਤੈਰਾਕੀ ਪ੍ਰਤੀਯੋਗਿਤਾ ਵਿੱਚ ਚਮਕਿਆ

PPN0109201508ਅੰਮ੍ਰਿਤਸਰ, 1 ਸਤੰਬਰ (ਜਗਦੀਪ ਸਿੰਘ ਸੱਗੂ) – ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਰਾਜ ਪੱਧਰ ਤੈਰਾਕੀ ਪ੍ਰਤੀਯੋਗਿਤਾ ਦੀਆਂ ਦੋ ਸ਼੍ਰੇਣੀਆਂ ਵਿੱਚ ਉਚ ਸਥਾਨ ਪ੍ਰਾਪਤ ਕੀਤੇ ਹਨ।ਰਾਜ ਪੱਧਰ ਸਬ ਜੂਨੀਅਰ ਤੈਰਾਕੀ ਪ੍ਰਤੀਯੋਗਿਤਾ ਜੋ ਕਿ ਪਟਿਆਲਾ ਵਿੱਚ ਹੋਈ ਤੇ ਚੌਥੀ ਜਮਾਤ ਦੇ ਰਕਸ਼ਨ ਮਰਵਾਹਾ ਨੇ 50 ਮੀਟਰ ਬ੍ਰੈਸਟ ਸਟ੍ਰੋਕ ਵਿੱਚ ਕਾਂਸੇ ਪਦਕ ਜਿੱਤਿਆ ਅਤੇ 50 ਮੀਟਰ ਬੈਕ ਸਟ੍ਰੋਕ ਵਿੱਚ ਤੀਸਰੀ ਜਮਾਤ ਦੀ ਪ੍ਰਿਯੰਕਾ ਸ਼ਰਮਾ ਨੇ ਵੀ ਕਾਂਸੇ ਪਦਕ ਜਿੱਤਿਆ।ਇਹ ਦੋਨੋਂ ਪ੍ਰੀਤਯੋਗਿਤਾਵਾਂ ਅੰਡਰਸ਼10 ਸ਼੍ਰੇਣੀ ਵਿੱਚ ਕਰਵਾਈਆਂ ਗਈਆਂ।ਜੂਨੀਅਰ ਰਾਜ ਪੱਧਰ ਵਾਟਰ ਪੋਲੋ ਪ੍ਰਤੀਯੋਗਿਤਾ ਜੋ ਕਿ ਅੰਮ੍ਰਿਤਸਰ ਵਿੱਚ ਹੋਈ ਂਚ ਅੱਠਵੀਂ ਜਮਾਤ ਦੇ ਸਕਸ਼ਮ ਸ਼ਰਮਾ ਨੇ ਚਾਂਦੀ ਦਾ ਤਮਗਾ ਜਿੱਤਿਆ । ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਦੇ ਸ਼ਲਾਘਾਯੋਗ ਪ੍ਰਦਰਸ਼ਨ ਉਤੇ ਉਨ੍ਹਾਂ ਨੂੰ ਸ਼ੁੱਭਸ਼ਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਭਵਿੱਖ ਵਿਚ ਹੋਰ ਤਰੱਕੀ ਦਾ ਆਸ਼ੀਰਵਾਦ ਦਿੱਤਾ।ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਮਿਹਨਤ ਦੀ ਪ੍ਰਸ਼ੰਸਾ ਕੀਤੀ ਤੇ ਉਨ੍ਹਾਂ ਨੂੰ ਆਪਣੇ ਜੀਵਨ ਵਿੱਚ ਤਰੱਕੀ ਹਾਸਲ ਕਰਨ ਲਈ ਕੰਮ ਕਰਦੇ ਰਹਿਣ ਦੀ ਪ੍ਰੇਰਨਾ ਵੀ ਦਿੱਤੀ ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …

Leave a Reply