ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ) – ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਲੜੀ ਵਾਰ ਸਮਾਗਮਾਂ ਦੀ ਲੜੀ ਵਿਚ ਹਰੀ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਗਿਆ ਜਿਸ ਵਿਚ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਮਨਪ੍ਰੀਤ ਸਿੰਘ ਕਾਨਪੁਰੀ, ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਇੰਦਰਜੀਤ ਸਿੰਘ ਨੇ ਕੀਰਤਨ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਹਜੂਰੀ ਢਾਡੀ ਗਿਆਨੀ ਹਰਭਜਨ ਸਿੰਘ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਇਸ ਮੌਕੇ ਤੇ ਬਾਬਾ ਜੀ ਦੀ ਲਸ਼ਾਨੀ ਸ਼ਹਾਦਤ ਤੋਂ ਪ੍ਰੇਰਣਾਂ ਲੈਂਦੇ ਹੋਏ ਸੰਗਤਾਂ ਨੂੰ ਗੁਰਮਤਿ ਦੀ ਰਾਹ ਤੇ ਚਲਣ ਦਾ ਸੱਦਾ ਦਿੱਤਾ। ਕਮੇਟੀ ਦੇ ਜੁਆਇੰਟ ਸੱਕਤਰ ਅਮਰਜੀਤ ਸਿੰਘ ਪੱਪੂ ਨੇ ਦਿੱਲੀ ਕਮੇਟੀ ਵੱਲੋਂ ਸ਼ਹੀਦੀ ਸ਼ਤਾਬਦੀ ਨੂੰ ਮਨਾਉਣ ਵਾਸਤੇ ਵੱਡੇ ਪੱਧਰ ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ਬਾਰੇ ਸੰਗਤਾਂ ਨੂੰ ਜਾਣੂ ਕਰਾਇਆ। ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਸੰਗਤਾਂ ਨੂੰ ਕੌਮ ਦੇ ਸ਼ਹੀਦਾ ਦਾ ਇਤਿਹਾਸ ਆਪਣੇ ਬੱਚਿਆਂ ਤਕ ਪਹੁੰਚਾਉਣ ਦੀ ਅਪੀਲ ਕਰਦੇ ਹੋਏ ਸਿਰਫ਼ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਅਕੀਦਾ ਭੇਂਟ ਕਰਨ ਦੀ ਵੀ ਪ੍ਰੇਰਣਾਂ ਕੀਤੀ। ਰਾਣਾ ਨੇ ਕਿਹਾ ਕਿ ਬਾਬਾ ਜੀ ਨੇ ਗੁਰੂ ਗੋਬਿੰਦ ਸਿੰਘ ਜੀ ਤੋਂ ਖੰਡੇ ਬਾਟੇ ਦੀ ਪਾਹੁਲ ਛੱਕ ਕੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦੇ ਦੋਸ਼ੀਆਂ ਨੂੰ ਸੋਧ ਕੇ ਜਿੱਥੇ ਖਾਲਸਾ ਰਾਜ ਦੀ ਸਥਾਪਨਾ ਕੀਤੀ ਉ-ਥੇ ਹੀ ਕਾਸ਼ਤਕਾਰਾਂ ਨੂੰ ਜਮੀਨਾਂ ਦਾ ਮਾਲਿਕਾਨਾਂ ਹੱਕ ਦੇ ਕੇ ਸਮਾਜ ਦੇ ਵਿੱਤਕਰੇ ਨੂੰ ਦੂਰ ਕੀਤਾ ਸੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media