ਨਵੀਂ ਦਿੱਲੀ, 1 ਸਤੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਬਾਣੀ ਵਿਰਸਾ ਸੰਭਾਲ ਸਤਿਸੰਗ ਸਭਾ ਦਿੱਲੀ ਅਤੇ ਸਮੂਹ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸਾਹਿਬ ਕੌਰ ਜੀ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬਾਲਾ ਸਾਹਿਬ ਵਿਖੇ ਕਰਵਾਇਆ ਗਿਆ।ਇਸ ਸਮਾਗਮ ਵਿੱਚ ਜਿੱਥੇ ਇਸਤਰੀ ਸਤਿਸੰਗ ਜਥਿਆ ਵਲੋਂ ਗੁਰਬਾਣੀ ਕੀਰਤਨ ਦੀ ਹਾਜਰੀ ਲਗਵਾਈ ਗਈ ਉਥੇ ਨਾਲ ਹੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ ਨੇ ਵੀ ਗੁਰਬਾਣੀ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਭਾ ਦੀ ਪ੍ਰਧਾਨ ਬੀਬੀ ਨਰਿੰਦਰ ਕੌਰ ਵੱਲੋਂ ਇਸ ਮੌਕੇ ਰਾਣਾ ਨੂੰ ਸਿਰੋਪਾਓ ਤੇ ਯਾਦਗਾਰੀ ਚਿਨ੍ਹ ਦੇ ਕੇ ਸਨਮਾਨਿਤ ਕੀਤਾ। ਸੰਗਤਾਂ ਨੂੰ ਸੰਬੋਧਿਤ ਕਰਦੇ ਹੋਏ ਰਾਣਾ ਨੇ ਦਿੱਲੀ ਕਮੇਟੀ ਵੱਲੋਂ ਕੌਮ ਵਿੱਚ ਅਹਿਮ ਹਿੱਸਾ ਪਾਉਣ ਵਾਲਿਆਂ ਬੀਬੀਆਂ ਅਤੇ ਗੁਰੂ ਮਹਿਲਾਂ ਦੀ ਯਾਦ ਵਿੱਚ ਕਮੇਟੀ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਨਾਲ ਇਸ ਸਮਾਗਮ ਨੂੰ ਵੀ ਜੋੜਿਆ।ਮਾਤਾ ਸਾਹਿਬ ਕੌਰ ਜੀ ਨੂੰ ਖਾਲਸਾ ਪੰਥ ਦੀ ਮਾਤਾ ਅਖਵਾਉਣ ਦਾ ਮਾਣ ਹਾਸਿਲ ਹੋਣ ਦੀ ਗਲ ਕਰਦੇ ਹੋਏ ਰਾਣਾ ਨੇ ਮਾਤਾ ਜੀ ਵੱਲੋਂ ਪੂਰਨ ਤੌਰ ਤੇ ਨਿਡਰਤਾ ਦੇ ਨਾਲ ਸੰਗਤਾਂ ਦੀ ਕੀਤੀ ਗਈ ਅਗਵਾਈ ਨੂੰ ਵੀ ਰਾਣਾ ਨੇ ਯਾਦ ਕੀਤਾ। ਸਿੱਖ ਕੌਮ ਵਿੱਚ ਅਹਿਮ ਹਿੱਸਾ ਪਾਉਣ ਵਾਲਿਆਂ ਬੀਬੀਆਂ ਦੇ ਇਤਿਹਾਸ ਤੋਂ ਪ੍ਰੇਰਣਾਂ ਲੈਂਦੇ ਹੋਏ ਰਾਣਾ ਨੇ ਸਮੂਹ ਬੀਬੀਆਂ ਨੂੰ ਆਪਣੇ ਅਮੀਰ ਵਿਰਸੇ ਤੇ ਮਾਣ ਕਰਨ ਦੀ ਅਪੀਲ ਕੀਤੀ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media