Wednesday, July 15, 2026

ਨਾਜਾਇਜ਼ ਮਾਈਨਿੰਗ ਨੂੰ ਸਖ਼ਤੀ ਨਾਲ ਰੋਕਿਆ ਜਾਵੇਗਾ-ਡੀ. ਸੀ

ਪਿੰਡ ਸਾਹੋਵਾਲ ਮਾਮਲੇ ਵਿੱਚ ਚਾਰ ਮੈਂਬਰੀ ਕਮੇਟੀ ਗਠਿਤ

PPN0109201513ਅੰਮ੍ਰਿਤਸਰ, 1 ਸਤੰਬਰ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਤਹਿਸੀਲ ਅਜਨਾਲਾ ਦੇ ਪਿੰਡ ਸਾਹੋਵਾਲ ਵਿਚ ਨਾਜਾਇਜ਼ ਮਾਈਨਿੰਗ ਸਬੰਧੀ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਕਿਸੇ ਨੂੰ ਵੀ ਨਾਜਾਇਜ਼ ਮਾਈਨਿੰਗ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਨੂੰ ਪੂਰੀ ਸਖ਼ਤੀ ਨਾਲ ਰੋਕਿਆ ਜਾਵੇਗਾ।ਇਸ ਸਬੰਧੀ ਉਨ੍ਹਾਂ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਦਿਆਂ ਮਾਮਲੇ ਵਿੱਚ ਤੁਰੰਤ ਰਿਪੋਰਟ ਦੇਣ ਦੇ ਨਿਰਦੇਸ਼ ਜਾਰੀ ਕੀਤੇ।
ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਐਸ ਡੀ ਐਮ ਅਜਨਾਲਾ ਦੀ ਅਗਵਾਈ ਹੇਠ ਬਣਾਈ ਗਈ ਚਾਰ ਮੈਂਬਰੀ ਕਮੇਟੀ ਵਿਚ ਡੀ. ਐਸ. ਪੀ ਅਜਨਾਲਾ, ਜਨਰਲ ਮੈਨੇਜਰ ਮਾਈਨਿੰਗ ਅਤੇ ਜੰਗਲਾਤ ਰੇਂਜ ਅਫ਼ਸਰ ਅੰਮ੍ਰਿਤਸਰ ਸ਼ਾਮਿਲ ਹਨ। ਉਨ੍ਹਾਂ ਕਮੇਟੀ ਨੂੰ ਤੁਰੰਤ ਦੌਰਾ ਕਰਕੇ ਮੌਕੇ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਜਾਰੀ ਕਰਦਿਆਂ ਨਾਜਾਇਜ਼ ਮਾਈਨਿੰਗ ਵਿਚ ਸ਼ਾਮਿਲ ਲੋਕਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਨੂੰ ਕਿਹਾ।ਉਨ੍ਹਾਂ ਕਿਹਾ ਕਿ ਕਮੇਟੀ ਮੌਕੇ ਦਾ ਜਾਇਜ਼ਾ ਲੈਣ ਪਿੱਛੋਂ ਨਾਲ ਦੀ ਨਾਲ ਆਪਣੀ ਰਿਪੋਰਟ ਪੇਸ਼ ਕਰੇਗੀ ਤਾਂ ਜੋ ਨਾਜਾਇਜ਼ ਮਾਈਨਿੰਗ ਰੋਕਣ ਲਈ ਢੁਕਵੇਂ ਅਤੇ ਅਸਰਦਾਰ ਢੰਗ ਤਰੀਕੇ ਅਪਣਾਏ ਜਾ ਸਕਣ।
ਡਿਪਟੀ ਕਮਿਸ਼ਨਰ ਵੱਲੋਂ ਬਣਾਈ ਜਾਂਚ ਕਮੇਟੀ ਜਿਸ ਵਿਚ ਐਸ. ਡੀ. ਐਮ ਅਜਨਾਲਾ ਸ੍ਰੀ ਸੁਰਿੰਦਰ ਸਿੰਘ, ਡੀ. ਐਸ. ਪੀ ਅਜਨਾਲਾ ਸ੍ਰੀ ਤਿਲਕ ਰਾਜ, ਜਨਰਲ ਮੈਨੇਜਰ ਮਾਈਨਿੰਗ, ਜੰਗਲਾਤ ਰੇਂਜ ਅਫ਼ਸਰ ਸ. ਰਣਧੀਰ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ।ਐਸ. ਡੀ. ਐਮ ਸ੍ਰੀ ਸੁਰਿੰਦਰ ਸਿੰਘ ਨੇ ਕਿਹਾ ਕਿ ਨਾਜਾਇਜ਼ ਮਾਈਨਿੰਗ ਵਿਚ ਸ਼ਾਮਿਲ ਵਿਅਕਤੀਆਂ ਖਿਲਾਫ਼ ਲੋੜੀਂਦੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾ ਰਿਹਾ ਹੈ।
ਡੀ. ਐਸ. ਪੀ ਅਜਨਾਲਾ ਸ੍ਰੀ ਤਿਲਕ ਰਾਜ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਪ੍ਰਸ਼ਾਸਨ ਨੇ ਥਾਣਾ ਰਮਦਾਸ ਵਿਚ ਧਾਰਾ 379 ਅਤੇ ਮਾਈਨਿੰਗ ਐਕਟ ਤਹਿਤ ਬਚਨ ਸਿੰਘ ਪੁੱਤਰ ਗੰਗਾ ਸਿੰਘ, ਪੂਰਨ ਸਿੰਘ ਪੁੱਤਰ ਫੌਜਾ ਸਿੰਘ, ਕੁਲਵੰਤ ਸਿੰਘ ਪੁੱਤਰ ਆਤਮਾ ਸਿੰਘ ਅਤੇ ਹਰਬੰਸ ਸਿੰਘ ਪੁੱਤਰ ਛਿੰਦਾ ਸਿੰਘ ਵਾਸੀਆਨ ਪਿੰਡ ਬੇਦੀ ਛੰਨਾ ਖਿਲਾਫ਼ ਐਫ ਆਈ ਆਰ ਨੰ: 102 ਮਿਤੀ 1-9-2015 ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਾਜਾਇਜ਼ ਮਾਈਨਿੰਗ ਰੋਕਣ ਲਈ ਸਖ਼ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

Check Also

ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …

Leave a Reply