Thursday, April 23, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਮਿਆਰੀ ਖੋਜ ਤੇ ਸਿਖਿਆ ਲਈ ਹਮੇਸ਼ਾ ਵਚਨਬੱਧ

PPN0109201515ਅੰਮ੍ਰਿਤਸਰ, 1 ਸਤੰਬਰ (ਸੁਖਬੀਰ ਖੁਰਮਨੀਆ, ਚਰਨਜੀਤ ਸਿੰਘ ਛੀਨਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ, ਪ੍ਰੋਫੈਸਰ ਅਜਾਇਬ ਸਿੰਘ ਬਰਾੜ ਨੇ ਯੂਨੀਵਰਸਿਟੀ ਦੀਆਂ ਸਾਇੰਸਜ਼, ਲਾਈਫ ਸਾਇੰਸਜ਼, ਇੰਜੀਨਿਅਰਿੰਗ ਤੇ ਤਕਨਾਲੋਜੀ, ਸਪੋਰਟਸ ਮੈਡੀਸਨ ਐਂਡ ਫੀਜ਼ੀਓਥੀਰੈਪੀ ਅਤੇ ਅਪਲਾਈਡ ਸਾਇੰਸ ਫੈਕਲਟੀਆਂ ਦੇ ਅਧਿਆਪਕਾਂ ਤੇ ਖੋਜਾਰਥੀਆਂ ਨੂੰ ਇਕ ਵਿਸ਼ੇਸ਼ ਇਕੱਤਰਤਾ ਦੌਰਾਨ ਸੰਬੋਧਨ ਕੀਤਾ। ਇਸ ਮੌਕੇ ਡੀਨ ਵਿਦਿਅਕ ਮਾਮਲੇ, ਪ੍ਰੋ. ਪਰਮਜੀਤ ਸਿੰਘ, ਪ੍ਰੋ. ਸ਼ਰਨਜੀਤ ਸਿੰਘ ਢਿੱਲੋਂ, ਰਜਿਸਟਰਾਰ, ਨਿਰਦੇਸ਼ਕ ਖੋਜ ਪ੍ਰੋ. ਟੀ.ਐਸ. ਬੇਨੀਪਾਲ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਤੇ ਖੋਜਾਰਥੀ ਮੌਜੂਦ ਸਨ।
ਇਸ ਇਕੱਤਰਤਾ ਦਾ ਦਾ ਮੁੱਖ ਉਦੇਸ਼ ਯੂਨੀਵਰਸਿਟੀ ਵਿਖੇ ਖੋਜ ਕਾਰਜਾਂ ਅਤੇ ਪੜ੍ਹਾਈ ਵਿਚ ਹੋਰ ਗੁਣਵਤਾ ਲਿਆਉਣ ਦੇ ਨਾਲ-ਨਾਲ ਮੌਜੂਦਾ ਸਿਲੇਬਸਾਂ ਵਿਚ ਲੋੜੀਂਦੀ ਤਬਦੀਲੀ ਕਰਨਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅੰਤਰ-ਅਨੁਸ਼ਾਸਨੀ ਦੀ ਵਿਸ਼ਿਆਂ ਦਾ ਪੜ੍ਹਾਈ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਗਿਆਨ ਵਿਚ ਵਾਧਾ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਆਪਣੇ ਵਿਸ਼ਿਆਂ ਦੀ ਮੁਹਾਰਤ ਕਰਨ ਦੇ ਨਾਲ-ਨਾਲ ਬਾਕੀ ਵਿਸ਼ਿਆਂ ਦੀ ਦੀ ਜਾਣਕਾਰੀ ਹੋਣੀ ਚਾਹੀਦੀ ਹੈ। ਪ੍ਰੋ. ਬਰਾੜ ਨੇ ਕਿਹਾ ਕਿ ਕਾਲਸ ਰੂਮ ਸਿਖਿਆ ਦੇ ਨਾਲ-ਨਾਲ ਵਿਦਿਆਰਥੀ-ਅਧਿਆਪਕ ਰਿਸ਼ਤਾ ਮਜ਼ਬੂਤ ਹੋਣਾ ਚਾਹੀਦਾ ਹੈ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਹੀ ਸੇਧ ਅਤੇ ਦਿਸ਼ਾ ਨਿਰਦੇਸ਼ ਦਿੱਤੇ ਜਾਣੇ ਚਾਹੀਦੇ ਹਨ ਤਾਂ ਜੋ ਉਹ ਆਦਰਸ਼ ਮਨੁੱਖ ਬਣ ਸਕਣ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਵਿਖੇ ਮੌਜੂਦ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨੂੰ ਇਸਤੇਮਾਲ ਕਰਕੇ ਮਿਆਰੀ ਖੋਜ ਅਤੇ ਪੜ੍ਹਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਛੇਤੀ ਹੀ ਯੂਨੀਵਰਸਿਟੀ ਦਾ ਮੌਜੂਦਾ ਰੁਤਬਾ ‘ਯੂਨੀਵਰਸਿਟੀ ਵਿਦ ਪੋਟੈਂਸ਼ੀਅਲ ਫਾਰ ਐਕਸੀਲੈਂਸ’ ਤੋਂ ਸਾਰਿਆਂ ਦੇ ਸਹਿਯੋਗ ਅਤੇ ਮਿਹਨਤ ਸਦਕਾ ‘ਯੂਨੀਵਰਸਿਟੀ ਵਿਦ ਐਕਸੀਲੈਂਸ’ ਬਣ ਜਾਵੇਗਾ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply