Monday, November 23, 2026

ਜਥੇ: ਅਵਤਾਰ ਸਿੰਘ ਵਲੋਂ ਗੁਰਦੁਆਰਾ ਸਾਹਿਬ ਸੈਨਹੋਜੇ ਦੇ ਪ੍ਰਬੰਧਕਾਂ ਨੂੰ ਮੁਬਾਰਕਬਾਦ

Avtar Singh SGPCਅੰਮ੍ਰਿਤਸਰ, 1 ਸਤੰਬਰ (ਗੁਰਪ੍ਰੀਤ ਸਿੰਘ) – ਕੈਲੇਫੋਰਨੀਆ ਅਮਰੀਕਾ ਦੇ ਗੁਰਦੁਆਰਾ ਸਾਹਿਬ ਸੈਨਹੋਜੇ ਦੀ ਲੋਕਤਾਂਤਰਿਕ ਤਰੀਕੇ ਨਾਲ ਚੋਣ ਵਿੱਚ ਸ. ਹਰਦੇਵ ਸਿੰਘ (ਤੱਖਰ) ਦੀ ਅਗਵਾਈ ਵਿੱਚ ਹੂੰਝਾ ਫੇਰ ਜਿੱਤ ਪ੍ਰਾਪਤ ਕਰਨ ਤੇ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਦਿਲੀ ਮੁਬਾਰਕਬਾਦ ਦਿੱਤੀ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕੈਲੇਫੋਰਨੀਆ ਵਿੱਚ ਸਭ ਤੋਂ ਵੱਡੇ ਗੁਰਦੁਆਰਾ ਸਾਹਿਬ, ਸੈਨਹੋਜੇ ਦੇ ਪ੍ਰਬੰਧ ਨੂੰ ਲੈ ਕੇ ਕੁਝ ਵਿਅਕਤੀਆਂ ਨੇ ਅਦਾਲਤ ਦਾ ਸਹਾਰਾ ਲਿਆ ਸੀ ਅਦਾਲਤ ਵੱਲੋਂ ਦਿੱਤੇ ਨਿਰਦੇਸ਼ ਅਨੁਸਾਰ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਲਈ ਹੋਈ ਚੋਣ ਦੌਰਾਨ ਉਥੋਂ ਦੇ ਵਸਨੀਕ ਸਿੱਖ ਭਾਈਚਾਰੇ ਨੇ ਇਕ ਵਾਰ ਫਿਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੁੰਦਿਆਂ ਸ. ਹਰਦੇਵ ਸਿੰਘ ਤੱਖਰ ਦੀ ਅਗਵਾਈ ਵਾਲੇ ਪੰਥ ਦਰਦੀਆਂ ਨੂੰ ਵੱਡੇ ਫਰਕ ਨਾਲ ਚੋਣ ਜਿੱਤਾ ਕੇ ਗੁਰੂ-ਘਰ ਦਾ ਪ੍ਰਬੰਧ ਸੌਂਪਿਆ ਹੈ।ਉਨ੍ਹਾਂ ਕਿਹਾ ਕਿ ਹਰੇਕ ਸੱਚਾ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਤੇ ਗੁਰਦੁਆਰਾ ਸੈਨਹੋਜੇ ਦੀ ਹੋਈ ਚੋਣ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਅਮਰੀਕਾ ਵਿੱਚ ਵੱਸ ਰਹੇ ਸਿੱਖ ਅੱਜ ਵੀ ਮੁਕੰਮਲ ਰੂਪ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਤੇ ਇਥੋਂ ਜਾਰੀ ਸਿੱਖ ਰਹਿਤ ਮਰਯਾਦਾ ਅਤੇ ਆਦੇਸ਼ ਸੰਦੇਸ਼ ਨੂੰ ਮੰਨਣ ਲਈ ਪੂਰੀ ਤਰ੍ਹਾਂ ਪਾਬੰਦ ਤੇ ਵਚਨਬੱਧ ਹਨ ਜੋ ਖੁਸ਼ੀ ਦੀ ਗੱਲ ਹੈ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਾਹਿਬ ਸੈਨਹੋਜੇ ਦੀ ਪ੍ਰਬੰਧਕ ਕਮੇਟੀ ਨੂੰ ਪੂਰੀ ਤਰ੍ਹਾਂ ਸਹਿਯੋਗ ਕਰੇਗੀ।ਇਸੇ ਤਰ੍ਹਾਂ ਸ. ਰਜਿੰਦਰ ਸਿੰਘ ਮਹਿਤਾ ਮੈਂਬਰ ਅੰਤ੍ਰਿੰਗ ਕਮੇਟੀ ਨੇ ਵੀ ਸ. ਹਰਦੇਵ ਸਿੰਘ ਤੱਖਰ ਪ੍ਰਧਾਨ ਗੁਰਦੁਆਰਾ ਕਮੇਟੀ ਸੈਨਹੋਜੇ ਦੀ ਅਗਵਾਈ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸਮੁੱਚੇ ਕਮੇਟੀ ਮੈਂਬਰਾਂ ਨੂੰ ਵਧਾਈ ਦਿੱਤੀ ਹੈ।
ਗੁਰਦੁਆਰਾ ਸਾਹਿਬ ਸੈਨਹੋਜੇ ਕੈਲੇਫੋਰਨੀਆ ਅਮਰੀਕਾ ਤੋਂ ਮੀਡੀਆ ਸਕੱਤਰ ਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਜਥੇਦਾਰ ਸਰਬਜੋਤ ਸਿੰਘ ਸਵੱਦੀ ਨੇ ਟੈਲੀਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਸ. ਹਰਦੇਵ ਸਿੰਘ ਤੱਖਰ ਦੀ ਅਗਵਾਈ ਵਿੱਚ ਚੋਣ ਜਿੱਤੇ 21 ਮੈਂਬਰ ਪੂਰੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ।ਇਥੋਂ ਜਾਰੀ ਹਰੇਕ ਆਦੇਸ਼ ਸੰਦੇਸ਼ ਕਮੇਟੀ ਮੈਂਬਰਾਂ ਤੇ ਇਥੋਂ ਦੇ ਸਿੱਖਾਂ ਲਈ ਇਲਾਹੀ ਹੈ।ਉਨ੍ਹਾਂ ਕਿਹਾ ਕਿ ਸਾਡੀ ਕਮੇਟੀ ਪੂਰੀ ਤਰ੍ਹਾਂ ਸਿੱਖਾਂ ਦੀ ਸਰਵਉੱਚ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਚਲੇਗੀ।ਉਨ੍ਹਾਂ ਦੱਸਿਆ ਕਿ ਇਥੇ ਨਿੱਜੀ ਹਿੱਤਾਂ ਕਰਕੇ ਕੁਝ ਲੋਕਾਂ ਨੇ ਪੂਰੇ ਅਮਰੀਕਾ ਵਿੱਚ ਵੱਖਰੀ ਕਮੇਟੀ ਬਣਾ ਕੇ ਗੁਰਦੁਆਰਾ ਸਾਹਿਬਾਨਾਂ ਤੋਂ ਪੰਥਕ ਲੋਕਾਂ ਨੂੰ ਲਾਂਭੇ ਕਰਨ ਦਾ ਕੋਝਾ ਯਤਨ ਕੀਤਾ ਸੀ ਜਿਸ ਨੂੰ ਪੰਥ ਦਰਦੀਆਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …

Leave a Reply