Thursday, July 16, 2026

ਵਿਦਿਆਰਥੀ ਹਰਜੋਤ ਸਿੰਘ ਦਾ ਸਨਮਾਨ ਕੀਤਾ ਗਿਆ

ਸੰਦੌੜ, 2 ਸਤੰਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਕੂਲ ਦੇ ਕਬੱਡੀ ਅੰਡਰ-19 ਦਾ ਜਿਲ੍ਹਾ ਪੱਧਰੀ ਟੂਰਨਾਮੈਂਟ ਜੋਨ ਭੋਗੀਵਾਲ ਵਲੋਂ ਭੋਗੀਵਾਲ ਵਿਖੇ ਕਰਵਾਇਆ ਗਿਆ।ਜਿਸ ਵਿਚ ਰੇਨਬੋ ਪਬਲਿਕ ਸਕੂਲ ਹੁਸੈਨਪੂਰਾ ਦਾ ਵਿਦਿਆਰਥੀ ਹਰਜੋਤ ਸਿੰਘ ਪੁੱਤਰ ਜਸਵੰਤ ਸਿੰਘ ਝਨੇਰ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਚੁਣਿਆ ਗਿਆ। ਸਕੂਲ ਪਹੁੰਚਣ ਤੇ ਸਕੂਲ ਵੱਲੋਂ ਬੱਚੇ ਦਾ ਵਿਸੇਸ ਸਨਮਾਨ ਕੀਤਾ ਗਿਆ। ਇਸ ਸਮੇਂ ਸਕੂਲ ਦੇ ਚੈਅਰਮੈਨ ਸ. ਨਰਿੰਦਰ ਸਿੰਘ ਮਾਨ ਨੇ ਸੰਬੋਧਨ ਕਰਦਿਆ ਕਿਹਾ ਕਿ ਖੇਡਾ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆ ਨੂੰ ਹਰ ਸਹੂਲਤ ਦਿੱਤੀ ਜਾਵੇਗੀ। ਇਸ ਸਮੇ ਸਕੂਲ ਦੇ ਪ੍ਰਬੰਧਕ ਸ. ਸੁਖਚੈਨ ਸਿੰਘ, ਪ੍ਰਿੰਸੀਪਲ ਮੈਡਮ ਰਮਨਦੀਪ ਕੋਰ, ਡੀ.ਪੀ ਗੁਰਪ੍ਰੀਤ ਸਿੰਘ ਅਤੇ ਮਨਦੀਪ ਸਰਮਾਂ ਹਾਜਰ ਸਨ।

Check Also

ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ

‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …

Leave a Reply